ਤਾਜਾ ਖਬਰਾਂ
ਪ੍ਰਦਰਸ਼ਨਕਾਰੀ ਆਗੂਆਂ ਨੇ ਕਿਹਾ ਕਿ ਮਨਰੇਗਾ ਕਰਮਚਾਰੀ ਕਰੀਬ ਦੋ ਦਹਾਕਿਆਂ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲਾਂ ਤੋਂ ਸੇਵਾ ਕਰਨ ਦੇ ਬਾਵਜੂਦ ਕਰਮਚਾਰੀਆਂ ਨੂੰ ਅਜੇ ਤੱਕ ਪੱਕੀ ਨੌਕਰੀ ਦਾ ਦਰਜਾ ਨਹੀਂ ਮਿਲਿਆ, ਜਿਸ ਕਾਰਨ ਉਹ ਆਰਥਿਕ ਅਤੇ ਮਾਨਸਿਕ ਤਣਾਅ ਦਾ ਸਾਹਮਣਾ ਕਰ ਰਹੇ ਹਨ।
ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕਈ ਵਾਰ ਮੀਟਿੰਗਾਂ ਕਰਕੇ ਭਰੋਸੇ ਦਿੱਤੇ ਗਏ, ਪਰ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਰਾਹੀਂ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਹਜ਼ਾਰਾਂ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਨਾਲ ਜੁੜੀ ਹੋਈ ਹੈ, ਫਿਰ ਵੀ ਕਰਮਚਾਰੀਆਂ ਨੂੰ ਆਪਣੀਆਂ ਤਨਖਾਹਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।
ਕਰਮਚਾਰੀਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੀਬਰ ਕੀਤਾ ਜਾਵੇਗਾ ਅਤੇ ਸਰਕਾਰ ਦੇ ਨਾਲ-ਨਾਲ ਵਿਧਾਇਕਾਂ ਦਾ ਵੀ ਵਿਰੋਧ ਕੀਤਾ ਜਾਵੇਗਾ।
Get all latest content delivered to your email a few times a month.