IMG-LOGO
ਹੋਮ ਪੰਜਾਬ: ਲੁਧਿਆਣਾ ‘ਚ ਦਿਨ ਦਿਹਾੜੇ ਲੁੱਟ; ਔਰਤ ਦਾ ਪਰਸ ਖੋਹ ਕੇ...

ਲੁਧਿਆਣਾ ‘ਚ ਦਿਨ ਦਿਹਾੜੇ ਲੁੱਟ; ਔਰਤ ਦਾ ਪਰਸ ਖੋਹ ਕੇ ਭੱਜੇ ਬਾਈਕ ਸਵਾਰ, CCTV ‘ਚ ਕੈਦ ਹੋਈ ਵਾਰਦਾਤ

Admin User - May 13, 2026 07:13 PM
IMG

ਲੁਧਿਆਣਾ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਥਾਣਾ ਡਿਵੀਜ਼ਨ ਨੰਬਰ 8 ਅਧੀਨ ਸਾਹਮਣੇ ਆਇਆ ਹੈ, ਜਿੱਥੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਗਏ। ਇਹ ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਬਸੰਤ ਵਾਟਿਕਾ ਐਕਸਟੈਂਸ਼ਨ ਦੀ ਰਹਿਣ ਵਾਲੀ ਰੇਣੂ ਬਾਲਾ 12 ਮਈ 2026 ਨੂੰ ਨੈਸ਼ਨਲ ਰੋਡ ਸਥਿਤ ਮੁਥੂਟ ਫਾਈਨੈਂਸ ਕੰਪਨੀ ਵਿੱਚ ਡਿਊਟੀ ਲਈ ਜਾ ਰਹੀ ਸੀ। ਜਦੋਂ ਉਹ ਘੁਮਾਰ ਮੰਡੀ ਤੋਂ ਨੈਸ਼ਨਲ ਰੋਡ ਵੱਲ ਪੈਦਲ ਜਾ ਰਹੀ ਸੀ ਤਾਂ ਪਿੱਛੇ ਤੋਂ ਮੋਟਰਸਾਈਕਲ ਨੰਬਰ PB10JL-7735 ‘ਤੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ ਝਪਟਾ ਮਾਰ ਕੇ ਉਸਦਾ ਪਰਸ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।

ਲੁਟੇਰਿਆਂ ਨੂੰ ਫੜਨ ਲਈ ਰੇਣੂ ਬਾਲਾ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਉਹ ਸੜਕ ਵਿਚਕਾਰ ਡਿੱਗ ਪਈ, ਜਿਸ ਕਾਰਨ ਉਸਨੂੰ ਗੰਭੀਰ ਸੱਟਾਂ ਲੱਗੀਆਂ। ਪੀੜਤਾ ਮੁਤਾਬਕ ਪਰਸ ਵਿੱਚ ਸੋਨੇ ਦੀ ਚੇਨ, ਦੋ ਵਾਲੀਆਂ, ਟੌਪਸ, ਅੰਗੂਠੀ, ਕਰੀਬ ਢਾਈ ਤੋਂ ਤਿੰਨ ਤੋਲੇ ਸੋਨਾ, ਦੋ ਚਾਂਦੀ ਦੀਆਂ ਚੂੜੀਆਂ, 1500 ਰੁਪਏ ਨਕਦ ਅਤੇ ਹੋਰ ਜ਼ਰੂਰੀ ਦਸਤਾਵੇਜ਼ ਮੌਜੂਦ ਸਨ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਬੁੱਧਵਾਰ ਨੂੰ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ ਅਤੇ ਜਲਦ ਹੀ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.