IMG-LOGO
ਹੋਮ ਪੰਜਾਬ: ਮੁੱਖ ਮੰਤਰੀ ਮਾਨ ਨੇ 12ਵੀਂ ਜਮਾਤ ਦੀਆਂ ਹੋਣਹਾਰ 'ਧੀਆਂ' ਦਾ...

ਮੁੱਖ ਮੰਤਰੀ ਮਾਨ ਨੇ 12ਵੀਂ ਜਮਾਤ ਦੀਆਂ ਹੋਣਹਾਰ 'ਧੀਆਂ' ਦਾ ਕੀਤਾ ਸਨਮਾਨ; 100 ਫੀਸਦੀ ਅੰਕ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਦਿੱਤੀਆਂ ਮੁਬਾਰਕਾਂ

Admin User - May 14, 2026 02:20 PM
IMG

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਵਿਸ਼ੇਸ਼ ਮਿਲਣੀ ਕੀਤੀ। ਮੁੱਖ ਮੰਤਰੀ ਨੇ ਆਪਣੇ ਨਿਵਾਸ ਸਥਾਨ 'ਤੇ ਪ੍ਰੀਖਿਆ ਵਿੱਚ ਪਹਿਲੇ ਤਿੰਨ ਸਥਾਨਾਂ 'ਤੇ ਰਹਿਣ ਵਾਲੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।


ਇਸ ਵਾਰ 12ਵੀਂ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇੱਕ ਵਾਰ ਫਿਰ ਆਪਣੀ ਸਰਦਾਰੀ ਕਾਇਮ ਰੱਖੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਰਿਕਾਰਡ ਬਣਾਉਣ ਵਾਲੀਆਂ ਤਿੰਨ ਧੀਆਂ—ਸੁਪਨੀਤ ਕੌਰ, ਸੁਹਾਨੀ ਚੌਹਾਨ ਅਤੇ ਦੇਵਾਂਸ਼ੀ ਸ਼ਰਮਾ—ਦਾ ਵਿਸ਼ੇਸ਼ ਸਨਮਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਮਿਹਨਤ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਮੌਕਾ ਦਿੱਤਾ ਜਾਵੇ ਤਾਂ ਧੀਆਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ।


ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥਣਾਂ ਨਾਲ ਉਨ੍ਹਾਂ ਦੇ ਭਵਿੱਖ ਦੇ ਟੀਚਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਧੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਹੋਰ ਵੀ ਸਖ਼ਤ ਮਿਹਨਤ ਕਰਨ ਅਤੇ ਦੇਸ਼-ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ। ਭਗਵੰਤ ਮਾਨ ਨੇ ਵਿਦਿਆਰਥਣਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਉੱਚ ਸਿੱਖਿਆ ਅਤੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਸਹਿਯੋਗ ਦੇਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.