IMG-LOGO
ਹੋਮ ਪੰਜਾਬ: ਮਾਨਸਾ ਜ਼ਿਲ੍ਹਾ ਪਰਿਸ਼ਦ ਦੀ ਕਮਾਨ ਚੁਸਪਿੰਦਰਬੀਰ ਸਿੰਘ ਚਹਿਲ ਦੇ ਹੱਥ,...

ਮਾਨਸਾ ਜ਼ਿਲ੍ਹਾ ਪਰਿਸ਼ਦ ਦੀ ਕਮਾਨ ਚੁਸਪਿੰਦਰਬੀਰ ਸਿੰਘ ਚਹਿਲ ਦੇ ਹੱਥ, ਸਰਬਸੰਮਤੀ ਨਾਲ ਬਣੇ ਚੇਅਰਮੈਨ

Admin User - May 14, 2026 08:24 PM
IMG

ਮਾਨਸਾ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਅਹੁਦੇ ’ਤੇ ਆਮ ਆਦਮੀ ਪਾਰਟੀ ਨੇ ਆਪਣਾ ਦਬਦਬਾ ਕਾਇਮ ਕਰਦਿਆਂ ਬੋੜਾਵਾਲ ਜ਼ੋਨ ਤੋਂ ਪਾਰਟੀ ਆਗੂ ਚੁਸਪਿੰਦਰਬੀਰ ਸਿੰਘ ਚਹਿਲ ਨੂੰ ਸਰਬਸੰਮਤੀ ਨਾਲ ਚੇਅਰਮੈਨ ਚੁਣ ਲਿਆ। ਚੋਣ ਤੋਂ ਬਾਅਦ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਪਾਰਟੀ ਵਰਕਰਾਂ ਵੱਲੋਂ ਚਹਿਲ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਚੇਅਰਮੈਨ ਬਣਨ ਮਗਰੋਂ ਚੁਸਪਿੰਦਰਬੀਰ ਸਿੰਘ ਚਹਿਲ ਨੇ ਪਾਰਟੀ ਲੀਡਰਸ਼ਿਪ ਅਤੇ ਸਾਰੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਾਬਤ ਕੀਤਾ ਹੈ ਕਿ ਹੁਣ ਸਿਆਸਤ ਸਿਰਫ ਵੱਡੇ ਘਰਾਣਿਆਂ ਤੱਕ ਸੀਮਿਤ ਨਹੀਂ ਰਹੀ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹੇ ਅਹੁਦੇ ਸਿਆਸੀ ਪਰਿਵਾਰਾਂ ਦੇ ਲੋਕਾਂ ਨੂੰ ਮਿਲਦੇ ਸਨ, ਪਰ ਹੁਣ ਆਮ ਪਰਿਵਾਰਾਂ ਦੇ ਨੌਜਵਾਨਾਂ ਨੂੰ ਵੀ ਮੌਕਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪਰਿਸ਼ਦ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਸਖ਼ਤ ਕਦਮ ਚੁੱਕੇ ਜਾਣਗੇ। ਚਹਿਲ ਨੇ ਕਿਹਾ ਕਿ ਰਿਸ਼ਵਤਖੋਰੀ ਜਾਂ “10 ਫੀਸਦੀ ਕਮਿਸ਼ਨ” ਵਰਗੀਆਂ ਪ੍ਰਥਾਵਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਹਰ ਕੰਮ ਇਮਾਨਦਾਰੀ ਅਤੇ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਲੋਕਾਂ ਨੂੰ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

ਇਸ ਮੌਕੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵੀ ਚਹਿਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਤੀ ਹਮੇਸ਼ਾਂ ਆਮ ਘਰਾਂ ਦੇ ਲੋਕਾਂ ਨੂੰ ਅੱਗੇ ਲਿਆਉਣ ਦੀ ਰਹੀ ਹੈ। ਉਨ੍ਹਾਂ ਕਿਹਾ ਕਿ ਚਹਿਲ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਲੋਕ ਹਿਤਾਂ ਨੂੰ ਪਹਿਲ ਦਿੱਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.