ਤਾਜਾ ਖਬਰਾਂ
ਸਾਬਕਾ ਕ੍ਰਿਕਟਰ Yograj Singh ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਚੰਡੀਗੜ੍ਹ ਵਿੱਚ ਉਨ੍ਹਾਂ ਖ਼ਿਲਾਫ਼ ਮਹਿਲਾਵਾਂ ਲਈ ਕਥਿਤ ਤੌਰ ‘ਤੇ ਅਪਮਾਨਜਨਕ ਭਾਸ਼ਾ ਵਰਤਣ ਦੇ ਦੋਸ਼ਾਂ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਇਹ ਕਾਰਵਾਈ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਕਲਿੱਪ ਦੇ ਆਧਾਰ ‘ਤੇ ਕੀਤੀ ਗਈ, ਜਿਸ ਵਿੱਚ ਯੋਗਰਾਜ ਸਿੰਘ ਵੱਲੋਂ ਔਰਤਾਂ ਪ੍ਰਤੀ ਵਿਵਾਦਿਤ ਸ਼ਬਦ ਵਰਤਣ ਦੇ ਦੋਸ਼ ਲਗੇ ਹਨ।
ਚੰਡੀਗੜ੍ਹ ਦੇ ਦੋ ਵਕੀਲਾਂ ਨੇ ਇਸ ਮਾਮਲੇ ਨੂੰ ਲੈ ਕੇ ਪੁਲਿਸ ਕੋਲ ਸ਼ਿਕਾਇਤ ਦਾਇਰ ਕੀਤੀ ਸੀ। ਸ਼ਿਕਾਇਤਕਰਤਾਵਾਂ ਨੇ ਦਲੀਲ ਦਿੱਤੀ ਕਿ ਵੀਡੀਓ ਵਿੱਚ ਵਰਤੀ ਗਈ ਭਾਸ਼ਾ ਨਾ ਸਿਰਫ਼ ਮਹਿਲਾਵਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀ ਹੈ, ਸਗੋਂ ਸਮਾਜ ਵਿੱਚ ਗਲਤ ਸੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਨੇ ਐਸਐਸਪੀ ਕੋਲ ਮੰਗ ਰੱਖੀ ਕਿ ਯੋਗਰਾਜ ਸਿੰਘ ਅਤੇ ਹੋਰ ਸੰਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਇਸ ਤੋਂ ਬਾਅਦ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-36 ਥਾਣੇ ਵਿੱਚ ਯੋਗਰਾਜ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ। ਮਾਮਲੇ ਨੇ ਤੂਲ ਫੜਨ ਤੋਂ ਬਾਅਦ Punjab State Women Commission ਨੇ ਵੀ ਇਸ ਦਾ ਸਖ਼ਤ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਸੀਨੀਅਰ ਅਧਿਕਾਰੀ ਪੱਧਰ ‘ਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਅਤੇ ਰਾਜਨੀਤਿਕ ਵਰਗਾਂ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ। ਕਈ ਲੋਕਾਂ ਨੇ ਮਹਿਲਾਵਾਂ ਪ੍ਰਤੀ ਅਜਿਹੀ ਭਾਸ਼ਾ ਦੀ ਨਿੰਦਾ ਕੀਤੀ ਹੈ, ਜਦਕਿ ਕੁਝ ਲੋਕਾਂ ਨੇ ਪੂਰੀ ਵੀਡੀਓ ਸਾਹਮਣੇ ਆਉਣ ਦੀ ਮੰਗ ਵੀ ਕੀਤੀ ਹੈ।
Get all latest content delivered to your email a few times a month.