IMG-LOGO
ਹੋਮ ਪੰਜਾਬ: ਮੰਗਣੀ ਟੁੱਟਣ ਦੇ ਤਣਾਅ ‘ਚ ਨੌਜਵਾਨ ਨੇ ਥਾਣੇ ਅੰਦਰ ਨਿਗਲੀ...

ਮੰਗਣੀ ਟੁੱਟਣ ਦੇ ਤਣਾਅ ‘ਚ ਨੌਜਵਾਨ ਨੇ ਥਾਣੇ ਅੰਦਰ ਨਿਗਲੀ ਜ਼ਹਿਰਲੀ ਚੀਜ਼, ਪਰਿਵਾਰ ਨੇ ਪੁਲਿਸ ‘ਤੇ ਲਗਾਏ ਲਾਪਰਵਾਹੀ ਦੇ ਦੋਸ਼

Admin User - May 15, 2026 05:59 PM
IMG

ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਨੰਗਲੀ ਭੱਠੇ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ 28 ਸਾਲਾ ਨੌਜਵਾਨ ਨੇ ਥਾਣੇ ਦੀ ਹਵਾਲਾਤ ਅੰਦਰ ਕਥਿਤ ਤੌਰ ‘ਤੇ ਜ਼ਹਿਰੀਲੀ ਦਵਾਈ ਨਿਗਲ ਲਈ। ਨੌਜਵਾਨ ਦੀ ਪਛਾਣ ਜੱਜ ਸਿੰਘ ਵਜੋਂ ਹੋਈ ਹੈ, ਜਿਸ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਅਤੇ ਦਸ਼ਮੇਸ਼ ਧਰਨਾ ਦਲ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਜੱਜ ਸਿੰਘ ਦੀ ਇੱਕ ਸਾਲ ਪਹਿਲਾਂ ਇਲਾਕੇ ਦੀ ਇੱਕ ਲੜਕੀ ਨਾਲ ਮੰਗਣੀ ਹੋਈ ਸੀ। ਦੋਵੇਂ ਪਰਿਵਾਰਾਂ ਵਿੱਚ ਰਿਸ਼ਤਾ ਚੰਗਾ ਚੱਲ ਰਿਹਾ ਸੀ ਅਤੇ ਦੋਹਾਂ ਪਾਸਿਆਂ ਵਿੱਚ ਮਿਲਣਾ-ਜੁਲਣਾ ਵੀ ਹੁੰਦਾ ਰਿਹਾ, ਪਰ ਕੁਝ ਸਮੇਂ ਬਾਅਦ ਲੜਕੀ ਵਾਲਿਆਂ ਨੇ ਇਹ ਰਿਸ਼ਤਾ ਤੋੜ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਇਸ ਤੋਂ ਬਾਅਦ ਨੌਜਵਾਨ ਮਾਨਸਿਕ ਤਣਾਅ ਵਿੱਚ ਰਹਿਣ ਲੱਗ ਪਿਆ ਅਤੇ ਉਸਨੂੰ ਲਗਾਤਾਰ ਪਰੇਸ਼ਾਨ ਕੀਤਾ ਜਾਂਦਾ ਰਿਹਾ।

ਪਰਿਵਾਰਕ ਮੈਂਬਰਾਂ ਮੁਤਾਬਕ ਮਾਮਲਾ ਪੁਲਿਸ ਤੱਕ ਪਹੁੰਚ ਗਿਆ ਸੀ ਅਤੇ ਜੱਜ ਸਿੰਘ ਨੂੰ ਥਾਣੇ ਲਿਆਂਦਾ ਗਿਆ, ਜਿੱਥੇ ਉਸ ਨੇ ਤਣਾਅ ਵਿੱਚ ਆ ਕੇ ਜ਼ਹਿਰੀਲੀ ਦਵਾਈ ਨਿਗਲ ਲਈ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਜਦੋਂ ਨੌਜਵਾਨ ਦੀ ਹਾਲਤ ਵਿਗੜਣ ਲੱਗੀ ਤਾਂ ਪੁਲਿਸ ਨੇ ਤੁਰੰਤ ਮਦਦ ਨਹੀਂ ਕੀਤੀ ਅਤੇ ਨਾ ਹੀ ਸਮੇਂ ਸਿਰ ਪਰਿਵਾਰ ਨੂੰ ਸੂਚਿਤ ਕੀਤਾ ਗਿਆ।

ਮਿੱਠੂ ਨਾਂ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਮੰਗਣੀ ਟੁੱਟਣ ਤੋਂ ਬਾਅਦ ਦੋਵੇਂ ਪਾਸਿਆਂ ਵਿੱਚ ਤਣਾਅ ਬਣਿਆ ਹੋਇਆ ਸੀ ਅਤੇ ਫੋਨ ‘ਤੇ ਧਮਕੀਆਂ ਦੇਣ ਦੇ ਦੋਸ਼ ਵੀ ਲੱਗ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜੱਜ ਸਿੰਘ ਲੰਬੇ ਸਮੇਂ ਤੋਂ ਮਾਨਸਿਕ ਦਬਾਅ ਦਾ ਸਾਹਮਣਾ ਕਰ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਘਟਨਾ ਤੋਂ ਬਾਅਦ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਮਾਮਲੇ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਨੌਜਵਾਨ ਦਾ ਇਲਾਜ ਜਾਰੀ ਹੈ ਅਤੇ ਪਰਿਵਾਰ ਉਸਦੀ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.