ਤਾਜਾ ਖਬਰਾਂ
ਚੰਡੀਗੜ੍ਹ:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਬੁਲਾ ਕੇ ਬਣਾਏ ਗਏ ਸਖਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਫੈਸਲਾ ਕੀਤਾ ਹੈ ।ਭਾਵੇਂ ਕਿ ਇਸ ਬਾਰੇ ਇੱਕ ਹਫਤੇ ਤੋਂ ਚਰਚਾਵਾਂ ਚੱਲ ਰਹੀਆਂ ਸਨ। ਪਰ ਅੱਜ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ ਤੇ ਉਹ ਸ਼ਾਮਿਲ ਹੋ ਜਾਣਗੇ ਉਹਨਾਂ ਨੂੰ ਸ਼ਾਮਿਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਪਟਿਆਲਾ ਉਹਨਾਂ ਦੀ ਰਿਹਾਇਸ਼ ਵਿਖੇ ਜਾ ਰਹੇ ਹਨ। ਇਹ ਵੀ ਦੱਸਣਾ ਹੋਵੇਗਾ ਕਿ ਸੁਰਜੀਤ ਸਿੰਘ ਰੱਖੜਾ ਅਤੇ ਉਨ੍ਾਂ ਦਾ ਭਰਾਵਾਂ ਦਾ ਅਮਰੀਕਾ ਵਿੱਚ ਵੀ ਵੱਡਾ ਵਪਾਰ ਹੈ ।
Get all latest content delivered to your email a few times a month.