ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਨਵੀਂ ਹਲਚਲ ਦੇਖਣ ਨੂੰ ਮਿਲੀ ਜਦੋਂ ਮਜੀਠਾ ਇਲਾਕੇ ਨਾਲ ਸੰਬੰਧਿਤ ਕਾਂਗਰਸ ਦੇ ਕਈ ਪ੍ਰਭਾਵਸ਼ਾਲੀ ਆਗੂਆਂ ਨੇ ਆਮ ਆਦਮੀ ਪਾਰਟੀ (ਆਪ) ਦਾ ਦਾਮਨ ਥਾਮ ਲਿਆ। ਇਹ ਸਿਆਸੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਹੋਈ, ਜਿੱਥੇ ਉਨ੍ਹਾਂ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।
ਜਾਣਕਾਰੀ ਅਨੁਸਾਰ, ਕਾਂਗਰਸੀ ਆਗੂ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸ਼ਾਮਲ ਹੋਏ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਤਰੱਕੀ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਇਸ ਮੌਕੇ ਮਜੀਠਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਕਾਂਗਰਸ ਦੇ ਕਈ ਆਗੂਆਂ ਦੇ ‘ਆਪ’ ਵਿੱਚ ਜਾਣ ਨਾਲ ਇਲਾਕੇ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।
Editor in Chief
ਕੱਪੜ ਛਾਣ
Get all latest content delivered to your email a few times a month.