ਤਾਜਾ ਖਬਰਾਂ
ਦਰਅਸਲ ਕੁਝ ਮਹੀਨੇ ਪਹਿਲਾਂ ਫਾਜ਼ਿਲਕਾ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋਇਆ ਸੀ। ਉਸ ਵੇਲੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜ਼ੀਰੋ ਐਫਆਈਆਰ ਦਰਜ ਕੀਤੀ ਸੀ। ਉਸ ਸਮੇਂ ਸੁਰਿੰਦਰਪਾਲ ਸਿੰਘ ਘੋਗਾ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਸਥਾਨਕ ਭਾਜਪਾ ਆਗੂਆਂ ਵੱਲੋਂ ਉਨ੍ਹਾਂ ‘ਤੇ ਮਾਈਨਿੰਗ ਦੇ ਦੋਸ਼ ਲਗਾਏ ਗਏ ਸਨ।
ਘੋਗਾ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹਨਾਂ ਨੇ ਕੋਈ ਗੈਰ-ਕਾਨੂੰਨੀ ਕੰਮ ਨਹੀਂ ਕੀਤਾ। ਉਨ੍ਹਾਂ ਦੇ ਮੁਤਾਬਕ ਪੰਜਾਬ ਸਰਕਾਰ ਦੀ ਡੀ-ਸਿਲਟਿੰਗ ਸਕੀਮ ਤਹਿਤ ਹੜ੍ਹਾਂ ਨਾਲ ਆਈ ਰੇਤ ਨੂੰ ਆਪਣੇ ਪਲਾਟ ਵਿੱਚ ਭਰਵਾਇਆ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਸਮੇਂ ਸਥਾਨਕ ਵਿਧਾਇਕ ਨੇ ਵੀ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਡਰਨ ਦੀ ਕੋਈ ਲੋੜ ਨਹੀਂ ਅਤੇ ਮਾਮਲਾ ਸਿਰਫ਼ ਅਣਪਛਾਤਿਆਂ ਖ਼ਿਲਾਫ਼ ਦਰਜ ਹੈ।
ਪਰ ਹੁਣ ਭਾਜਪਾ ਵਿੱਚ ਸ਼ਾਮਲ ਹੋਣ ਅਤੇ ਕੌਂਸਲਰ ਚੋਣਾਂ ਲਈ ਟਿਕਟ ਮਿਲਣ ਮਗਰੋਂ ਪੁਲਿਸ ਵੱਲੋਂ ਉਨ੍ਹਾਂ ਦਾ ਨਾਮ ਕੇਸ ਵਿੱਚ ਸ਼ਾਮਲ ਕਰਕੇ ਨੋਟਿਸ ਭੇਜਿਆ ਗਿਆ ਹੈ। ਘੋਗਾ ਨੇ ਇਸ ਕਾਰਵਾਈ ਨੂੰ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਚੋਣ ਮੈਦਾਨ ਤੋਂ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਕੋਲ ਉਨ੍ਹਾਂ ਖ਼ਿਲਾਫ਼ ਕੋਈ ਢੁੱਕਵਾਂ ਸਬੂਤ ਨਹੀਂ ਹੈ ਅਤੇ ਉਹ ਕਾਨੂੰਨੀ ਤੌਰ ‘ਤੇ ਆਪਣੀ ਲੜਾਈ ਲੜਣਗੇ। ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਦਬਾਅ ਹੇਠ ਆਉਣ ਵਾਲੇ ਨਹੀਂ ਅਤੇ ਚੋਣ ਮੈਦਾਨ ਵਿੱਚ ਡਟੇ ਰਹਿਣਗੇ।
Get all latest content delivered to your email a few times a month.