IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਅੰਤਰਰਾਸ਼ਟਰੀ ਹਥਿਆਰ ਤੇ ਨਸ਼ਾ ਤਸਕਰੀ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਅੰਤਰਰਾਸ਼ਟਰੀ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 7 ਆਧੁਨਿਕ ਪਿਸਤੌਲਾਂ ਅਤੇ 2.1 ਕਿੱਲੋ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ

Admin User - May 18, 2026 02:32 PM
IMG

ਸਰਹੱਦੀ ਸੂਬੇ ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੇ ਗਠਜੋੜ ਨੂੰ ਤੋੜਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ ਗੁਪਤ ਆਪ੍ਰੇਸ਼ਨ ਦੌਰਾਨ ਦੇਸ਼ ਵਿਰੋਧੀ ਅਨਸਰਾਂ ਦੇ ਇੱਕ ਸਰਗਰਮ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਸ਼ੱਕੀ ਤਸਕਰ ਨੂੰ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ 7 ਆਧੁਨਿਕ ਪਿਸਤੌਲ ਅਤੇ 2.1 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ ਕੀਤੀ ਗਈ ਹੈ। 

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਮੁਢਲੀ ਪੁੱਛਗਿੱਛ ਦੌਰਾਨ ਕਈ ਹੈਰਾਨੀਜਨਕ ਖ਼ੁਲਾਸੇ ਹੋਏ ਹਨ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅਧੁਨਿਕ ਤਕਨੀਕ ਅਤੇ 'ਵਰਚੁਅਲ ਨੰਬਰਾਂ' (Virtual Numbers) ਦੀ ਵਰਤੋਂ ਕਰਕੇ ਵਿਦੇਸ਼ਾਂ ਵਿੱਚ ਬੈਠੇ ਵੱਡੇ ਨਸ਼ਾ ਅਤੇ ਹਥਿਆਰ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸੀ। ਇਹ ਨੈੱਟਵਰਕ ਸਰਹੱਦ ਪਾਰੋਂ ਆਉਣ ਵਾਲੀ ਨਸ਼ੇ ਅਤੇ ਨਾਜਾਇਜ਼ ਅਸਲ੍ਹੇ ਦੀ ਖੇਪ ਨੂੰ ਪ੍ਰਾਪਤ ਕਰਦਾ ਸੀ ਅਤੇ ਬਾਅਦ ਵਿੱਚ ਉਸ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਗੈਂਗਸਟਰਾਂ ਅਤੇ ਸਥਾਨਕ ਸਮਗਲਰਾਂ ਨੂੰ ਅੱਗੇ ਸਪਲਾਈ (ਡਿਲੀਵਰ) ਕਰਨ ਦਾ ਕੰਮ ਕਰਦਾ ਸੀ।

ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਥਿਆਰਾਂ ਅਤੇ ਨਸ਼ੇ ਦੀ ਇਹ ਵੱਡੀ ਖੇਪ ਪੰਜਾਬ ਵਿੱਚ ਕਿਹੜੇ-ਕਿਹੜੇ ਲੋਕਾਂ ਤੱਕ ਪਹੁੰਚਾਈ ਜਾਣੀ ਸੀ ਅਤੇ ਇਸ ਖ਼ਤਰਨਾਕ ਨੈੱਟਵਰਕ ਦੇ ਪਿੱਛੇ ਹੋਰ ਕਿਹੜੇ ਸਥਾਨਕ ਮਦਦਗਾਰ ਸ਼ਾਮਲ ਹਨ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ 'ਚ ਕਈ ਹੋਰ ਵੱਡੀਆਂ ਗ੍ਰਿਫ਼ਤਾਰੀਆਂ ਹੋਣ ਦੀ ਪੂਰੀ ਉਮੀਦ ਜਤਾਈ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.