ਤਾਜਾ ਖਬਰਾਂ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਪਹਿਲਾਂ ਵੀ NDPS ਐਕਟ ਨਾਲ ਜੁੜੇ ਮਾਮਲੇ ਵਿੱਚ ਸ਼ਾਮਲ ਰਹਿ ਚੁੱਕਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਗਿਰੋਹ ਵੱਡੇ ਪੱਧਰ ‘ਤੇ ਨਕਲੀ ਕਰੰਸੀ ਦੇ ਜਾਲ ਨਾਲ ਜੁੜਿਆ ਹੋ ਸਕਦਾ ਹੈ ਅਤੇ ਇਸ ਦੇ ਹੋਰ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਪੁਲਿਸ ਥਾਣਾ ਹਿੰਮਤਾਨਾ, ਮਲੇਰਕੋਟਲਾ ਵਿਖੇ BNS ਦੀਆਂ ਸੰਬੰਧਤ ਧਾਰਾਵਾਂ ਹੇਠ ਐਫਆਈਆਰ ਦਰਜ ਕਰ ਲਈ ਗਈ ਹੈ। ਜਾਂਚ ਏਜੰਸੀਆਂ ਹੁਣ ਇਸ ਨੈੱਟਵਰਕ ਦੇ ਅੱਗੇ-ਪਿੱਛੇ ਲਿੰਕ ਖੰਗਾਲਣ ਵਿੱਚ ਜੁਟੀਆਂ ਹੋਈਆਂ ਹਨ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੰਗਠਿਤ ਅਪਰਾਧਿਕ ਗਿਰੋਹਾਂ ਅਤੇ ਦੇਸ਼ ਦੀ ਆਰਥਿਕ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
Editor in Chief
ਕੱਪੜ ਛਾਣ
Get all latest content delivered to your email a few times a month.