ਤਾਜਾ ਖਬਰਾਂ
ਸੂਤਰਾਂ ਦੇ ਮੁਤਾਬਕ ਜਿਸ ਪ੍ਰਾਪਰਟੀ ਡੀਲਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਸਦੇ ਕੁਝ ਪ੍ਰਭਾਵਸ਼ਾਲੀ ਰਾਜਨੀਤਿਕ ਸਬੰਧ ਵੀ ਦੱਸੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਉਹ ਇੱਕ ਕਾਂਗਰਸੀ ਆਗੂ ਦੇ ਕਰੀਬੀਆਂ ਵਿੱਚ ਸ਼ਾਮਲ ਹੈ, ਜਿਸ ਕਾਰਨ ਇਹ ਮਾਮਲਾ ਹੋਰ ਵੀ ਚਰਚਾ ਵਿੱਚ ਆ ਗਿਆ ਹੈ। ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਪ੍ਰਾਪਰਟੀ ਡੀਲਰ ਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਕਾਲ ਦੀ ਰਿਕਾਰਡਿੰਗ ਸਮੇਤ ਹੋਰ ਮਹੱਤਵਪੂਰਨ ਜਾਣਕਾਰੀਆਂ ਜਾਂਚ ਏਜੰਸੀਆਂ ਨੂੰ ਸੌਂਪ ਦਿੱਤੀਆਂ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੋਹਾਲੀ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਪੁਲਿਸ ਟੀਮਾਂ ਵੱਲੋਂ ਕਾਲ ਕਰਨ ਵਾਲੇ ਨੰਬਰ, ਕਾਲ ਡਿਟੇਲ ਰਿਕਾਰਡ ਅਤੇ ਤਕਨੀਕੀ ਸਬੂਤਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.