IMG-LOGO
ਹੋਮ ਪੰਜਾਬ: ਜਨਗਣਨਾ 2027 ਲਈ ਤਿਆਰ ਫ਼ਾਰਮ 'ਚ ਅਨੂਸੂਚਿਤ ਜਾਤੀਆਂ ਦੇ ਲੋਕਾਂ...

ਜਨਗਣਨਾ 2027 ਲਈ ਤਿਆਰ ਫ਼ਾਰਮ 'ਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ 'ਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ...

Admin User - May 19, 2026 08:34 PM
IMG

 ਚੰਡੀਗੜ੍ਹ, 19 ਮਈ: 

ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ (ਨਵੀਂ ਦਿੱਲੀ) ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੁਕਵਾਉਣ ਲਈ ਇੱਕ  ਮੰਗ ਪੱਤਰ ਵੀ ਸੌਂਪਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਸਮਾਜ ਵਿਰੋਧੀ ਸ਼ਬਦਾਵਲੀ ਨੂੰ ਤੁਰੰਤ ਹਟਵਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ਪੀਐਸਐਸਸੀਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ ‌। ਉਨ੍ਹਾਂ ਕਿਹਾ ਕਿ ਸਰਕਾਰੀ ਦਸਤਾਵੇਜ਼ਾਂ ਵਿੱਚ ਇਨ੍ਹਾਂ ਦੀ ਲਗਾਤਾਰ ਵਰਤੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 14 (ਸਮਾਨਤਾ), ਅਨੁਛੇਦ 17 (ਛੂਤਛਾਤ ਦਾ ਖਾਤਮਾ), ਅਤੇ ਅਨੁਛੇਦ 21 (ਸਨਮਾਨ ਨਾਲ ਰਹਿਣ ਦਾ ਅਧਿਕਾਰ) ਦੀ ਸਿੱਧੀ ਉਲੰਘਣਾ ਕਰਦੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵੱਲੋਂ ਸੌਂਪੇ ਗਏ ਮੰਗ ਪੱਤਰ ਵਿੱਚ ਮੁੱਖ ਤੌਰ ਤੇ  ਸਾਰੇ ਇਤਰਾਜ਼ਯੋਗ ਸ਼ਬਦਾਂ ਨੂੰ ਜਨਗਣਨਾ ਫਾਰਮੈਟ ਅਤੇ ਸਵੈ-ਗਣਨਾ ਪੋਰਟਲ ਤੋਂ ਤੁਰੰਤ ਹਟਾ ਹਟਾਉਣ ਸਬੰਧੀ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਤੋਂ ਬਚਣ ਲਈ ਉਪਾਅ ਸੁਝਾਏ ਗਏ ਹਨ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.