IMG-LOGO
ਹੋਮ ਪੰਜਾਬ: ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ...

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ 'ਆਪ' ਵਿੱਚ ਸ਼ਾਮਲ

Admin User - May 20, 2026 05:31 AM
IMG

ਚੰਡੀਗੜ੍ਹ, 20 ਮਈ-ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ ਸਿਆਸੀ ਹਲਕਿਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ।

ਇਸ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਕਈ ਪ੍ਰਮੁੱਖ ਆਗੂ ਅਤੇ ਵਰਕਰ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ।


ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦਾ ਕੰਮ ਕੀਤਾ। ਇਸ ਦੇ ਉਲਟ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਸ ਬਿੱਲ ਨੂੰ ਲਿਆ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਮਨ ਵਿੱਚ ਗੁਰੂ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ। ਇਸ ਸਖ਼ਤ ਕਾਨੂੰਨ ਦੇ ਆਉਣ ਨਾਲ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿੱਚ ਖ਼ੌਫ਼ ਪੈਦਾ ਹੋਵੇਗਾ ਅਤੇ ਪੰਜਾਬ ਦੀ ਧਾਰਮਿਕ ਸਹਿਣਸ਼ੀਲਤਾ ਤੇ ਸ਼ਾਂਤੀ ਬਰਕਰਾਰ ਰਹੇਗੀ।

ਦੂਜੇ ਪਾਸੇ ਓਐਸਡੀ ਘੁੰਮਣ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ 'ਆਪ' ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਕੀਤੂ ਗਰੇਵਾਲ, ਸਾਬਕਾ ਮਹਿਲਾ ਪ੍ਰਧਾਨ ਪੰਜਾਬ ਕਾਂਗਰਸ ਅਤੇ ਮੈਂਬਰ ਮਹਿਲਾ ਤੇ ਬਾਲ ਭਲਾਈ (ਸਾਂਸਦ ਚੋਣ ਇੰਚਾਰਜ ਜੰਮੂ-ਕਸ਼ਮੀਰ), ਸਤਪਾਲ ਸਿੰਘ - ਸਾਬਕਾ ਚੇਅਰਮੈਨ ਪੁੰਗਰੇਨ, ਕਮਲਦੀਪ ਸਿੰਘ ਰਾਣਾ ਵਰਕਾ, ਜਨਰਲ ਸਕੱਤਰ ਪੰਜਾਬ ਕਾਂਗਰਸ, ਸਮਨਦੀਪ ਕੌਰ, ਪ੍ਰਧਾਨ ਮਹਿਲਾ ਸੈੱਲ ਕਾਂਗਰਸ ਮਲੋਟ, ਹਰਦੇਵ ਸਿੰਘ, ਸਾਬਕਾ ਚੇਅਰਮੈਨ ਬਲਾਕ ਸੰਮਤੀ (ਬੀ.ਸੀ. ਵਿੰਗ ਇੰਚਾਰਜ ਅਟਾਰੀ), ਚਰਨਜੀਤ ਕੌਰ ਬਲਾਕ ਸੰਮਤੀ ਮੈਂਬਰ,।ਗੁਰਮੇਲ ਸਿੰਘ, ਜਨਰਲ ਸਕੱਤਰ ਦਿਹਾਤੀ, ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਤਲਵੰਡੀ ਸਾਬੋ, ਹਰਦੇਵ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ, ਜਸਕਰਨ ਸਿੰਘ ਜਥਵਾਲ, ਸਾਬਕਾ ਜਨਰਲ ਸਕੱਤਰ ਕਾਂਗਰਸ,ਵਸ਼ਨ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ,ਪਿੰਡ ਗੁਰੂਨਾਨਕਪੁਰਾ, ਬਿਆਸ ਸ਼ਾਮਿਲ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.