ਤਾਜਾ ਖਬਰਾਂ
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਅਹਿਮ ਦੌਰੇ 'ਤੇ ਲੁਧਿਆਣਾ ਪਹੁੰਚ ਰਹੇ ਹਨ। ਉਨ੍ਹਾਂ ਦੇ ਸਵਾਗਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਲੁਧਿਆਣਾ ਐਪਰਪੋਰਟ 'ਤੇ ਮੌਜੂਦ ਰਹਿਣਗੇ, ਜਿੱਥੇ ਦੋਵਾਂ ਆਗੂਆਂ ਵਿਚਾਲੇ ਮੁਲਾਕਾਤ ਹੋਵੇਗੀ। ਇਸ ਦੌਰੇ ਦੌਰਾਨ ਕੇਜਰੀਵਾਲ ਲੁਧਿਆਣਾ ਵਿਖੇ ਪਾਰਟੀ ਸੰਗਠਨ ਦੇ ਅਹੁਦੇਦਾਰਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਇੱਕ ਅਹਿਮ ਬੈਠਕ ਕਰਨਗੇ। ਸੂਤਰਾਂ ਮੁਤਾਬਕ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਰੋਡਮੈਪ ਅਤੇ ਸਿਆਸੀ ਰਣਨੀਤੀ ਨੂੰ ਲੈ ਕੇ ਵੱਡਾ ਮੰਥਨ ਕੀਤਾ ਜਾਵੇਗਾ।
Get all latest content delivered to your email a few times a month.