ਤਾਜਾ ਖਬਰਾਂ
ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਮੋਗਾ ਦਾ ਰਹਿਣ ਵਾਲਾ ਹੈ ਅਤੇ ਉਹ ਪਹਿਲਾਂ ਤੋਂ ਵਿਆਹਿਆ ਹੋਇਆ ਸੀ। ਉਸਦੇ ਦੋ ਬੱਚੇ ਵੀ ਹਨ। ਜਦੋਂ ਇਹ ਗੱਲ ਇੰਦਰ ਕੌਰ ਨੂੰ ਪਤਾ ਲੱਗੀ ਤਾਂ ਉਸਨੇ ਵਿਆਹ ਕਰਨ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ। ਇਸ ਗੱਲ ਤੋਂ ਨਾਰਾਜ਼ ਹੋ ਕੇ ਸੁਖਵਿੰਦਰ ਨੇ ਕਤਲ ਦੀ ਸਾਜ਼ਿਸ਼ ਬਣਾਈ। ਪੁਲਿਸ ਮੁਤਾਬਕ ਉਹ 8 ਮਈ ਨੂੰ ਕੈਨੇਡਾ ਤੋਂ ਨੇਪਾਲ ਦੇ ਰਸਤੇ ਭਾਰਤ ਪਹੁੰਚਿਆ ਸੀ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 13 ਮਈ ਦੀ ਰਾਤ ਕਰੀਬ 8:30 ਵਜੇ ਇੰਦਰ ਕੌਰ ਆਪਣੀ ਫੋਰਡ ਫਿਗੋ ਕਾਰ ਵਿੱਚ ਰਾਸ਼ਨ ਲੈਣ ਲਈ ਘਰ ਤੋਂ ਨਿਕਲੀ ਸੀ। ਕੁਝ ਸਮੇਂ ਬਾਅਦ ਸੁਖਵਿੰਦਰ ਨੇ ਉਸਨੂੰ ਫੋਨ ਕਰਕੇ ਨੀਲੋਂ ਨਹਿਰ ਦੇ ਪੁਲ ’ਤੇ ਬੁਲਾਇਆ। ਉੱਥੇ ਪਹਿਲਾਂ ਹੀ ਸੁਖਵਿੰਦਰ, ਉਸਦਾ ਪਿਤਾ ਪ੍ਰੀਤਮ ਸਿੰਘ ਅਤੇ ਉਸਦੇ ਦੋ ਸਾਥੀ ਕਰਮਜੀਤ ਸਿੰਘ ਤੇ ਰਵਿੰਦਰ ਸਿੰਘ ਉਰਫ਼ ਰਵੀ ਮੌਜੂਦ ਸਨ।
ਦੋਸ਼ ਹੈ ਕਿ ਚਾਰਾਂ ਨੇ ਮਿਲ ਕੇ ਗਾਇਕਾ ਨੂੰ ਬੰਦੂਕ ਦੀ ਨੋਕ ’ਤੇ ਅਗਵਾ ਕੀਤਾ ਅਤੇ ਬਾਅਦ ਵਿੱਚ ਉਸਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਤਲ ਤੋਂ ਬਾਅਦ ਸਬੂਤ ਮਿਟਾਉਣ ਲਈ ਲਾਸ਼ ਨੂੰ ਨੀਲੋਂ ਨਹਿਰ ਵਿੱਚ ਸੁੱਟ ਦਿੱਤਾ ਗਿਆ। ਗਾਇਕਾ ਛੇ ਦਿਨਾਂ ਤੋਂ ਲਾਪਤਾ ਸੀ ਅਤੇ ਬੀਤੇ ਦਿਨ ਉਸਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਕਤਲ ਅਤੇ ਅਗਵਾ ਦੀਆਂ ਧਾਰਾਵਾਂ ਹੇਠ ਕੇਸ ਦਰਜ ਕਰਕੇ ਜਾਂਚ ਤੇਜ਼ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ। ਪੁਲਿਸ ਮੁੱਖ ਦੋਸ਼ੀ ਸੁਖਵਿੰਦਰ ਦੀ ਭਾਲ ਲਈ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ।
Get all latest content delivered to your email a few times a month.