ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਵੱਡਾ ਐਲਾਨ ਕਰਦਿਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸੁਵਿਧਾ ਦੇਣ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ 20, 21 ਅਤੇ 22 ਜੂਨ ਤੱਕ ਸਾਰੇ NEET ਉਮੀਦਵਾਰਾਂ ਦਾ ਬੱਸ ਕਿਰਾਇਆ ਮੁਆਫ਼ ਕੀਤਾ ਗਿਆ ਹੈ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਐਡਮਿਟ ਕਾਰਡ ਦਿਖਾਉਣਾ ਹੋਵੇਗਾ ਅਤੇ ਉਹ ਬਿਨਾਂ ਟਿਕਟ ਯਾਤਰਾ ਕਰ ਸਕਣਗੇ।
ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ Arvind Kejriwal ਨੇ ਵੀ ਵਿਦਿਆਰਥੀਆਂ ਨੂੰ ਵੀਡੀਓ ਸੰਦੇਸ਼ ਰਾਹੀਂ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਹੈ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਡਾਕਟਰ ਬਣਨ ਦੇ ਆਪਣੇ ਸੁਪਨੇ ਨੂੰ ਮਜ਼ਬੂਤ ਇਰਾਦੇ ਨਾਲ ਜਾਰੀ ਰੱਖਣ ਅਤੇ ਕਿਸੇ ਵੀ ਮੁਸ਼ਕਲ ਅੱਗੇ ਹਾਰ ਨਾ ਮਨਣ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 10 ਸਾਲਾਂ ਦੌਰਾਨ ਇੱਕ ਵੀ ਪੇਪਰ ਲੀਕ ਮਾਮਲਾ ਸਾਹਮਣੇ ਨਹੀਂ ਆਇਆ, ਜਦਕਿ ਪੰਜਾਬ ਵਿੱਚ ਵੀ ਪਾਰਟੀ ਦੇ ਕਾਰਜਕਾਲ ਦੌਰਾਨ ਪੇਪਰ ਲੀਕ ਦੀ ਕੋਈ ਘਟਨਾ ਨਹੀਂ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਭ ਕੁਝ ਇਮਾਨਦਾਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਕਾਰਨ ਸੰਭਵ ਹੋਇਆ ਹੈ।
ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਹਜ਼ਾਰਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ, ਖ਼ਾਸ ਕਰਕੇ ਉਹਨਾਂ ਨੂੰ ਜੋ ਦੂਰ-ਦਰਾਜ਼ ਇਲਾਕਿਆਂ ਤੋਂ ਪ੍ਰੀਖਿਆ ਕੇਂਦਰਾਂ ਤੱਕ ਯਾਤਰਾ ਕਰਦੇ ਹਨ।
Get all latest content delivered to your email a few times a month.