IMG-LOGO
ਹੋਮ ਪੰਜਾਬ: ਮੋਹਾਲੀ ‘ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ, ਮਾਂ ਤੇ...

ਮੋਹਾਲੀ ‘ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ, ਮਾਂ ਤੇ ਮਾਮੇ ਨੇ ਮਿਲ ਕੇ ਕਰਵਾਈ ਬੱਚੀ ਦੀ ਕਿਡਨੈਪਿੰਗ

Admin User - May 20, 2026 08:57 PM
IMG

ਮੋਹਾਲੀ ਜ਼ਿਲ੍ਹੇ ਦੇ ਕੁਰਾਲੀ ਇਲਾਕੇ ਤੋਂ ਇੱਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਾਢੇ ਚਾਰ ਸਾਲ ਦੀ ਮਾਸੂਮ ਬੱਚੀ ਨੂੰ ਉਸਦੇ ਦਾਦਾ-ਦਾਦੀ ਦੇ ਸਾਹਮਣੇ ਹੀ ਅਗਵਾ ਕਰ ਲਿਆ ਗਿਆ। ਇਸ ਦੌਰਾਨ ਜਦੋਂ ਬਜ਼ੁਰਗਾਂ ਨੇ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਅਗਵਾਕਾਰਾਂ ਨੇ ਉਨ੍ਹਾਂ ਨੂੰ ਕਾਰ ਹੇਠਾਂ ਕੁਚਲਣ ਦੀ ਕੋਸ਼ਿਸ਼ ਵੀ ਕੀਤੀ। ਇਹ ਸਾਰੀ ਘਟਨਾ ਨੇੜੇ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੰਜਾਬ ਪੁਲਿਸ ਤੁਰੰਤ ਹਰਕਤ ਵਿੱਚ ਆਈ ਅਤੇ CCTV ਫੁਟੇਜ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਕਿ ਬੱਚੀ ਨੂੰ ਕਿਸੇ ਬਾਹਰੀ ਗਿਰੋਹ ਨੇ ਨਹੀਂ, ਸਗੋਂ ਉਸਦੇ ਆਪਣੇ ਮਾਮੇ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਗਵਾ ਕੀਤਾ ਸੀ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਬੱਚੀ ਦੀ ਮਾਂ ਵੀ ਇਸ ਪੂਰੀ ਸਾਜ਼ਿਸ਼ ਵਿੱਚ ਸ਼ਾਮਲ ਸੀ।

ਪੁਲਿਸ ਮੁਤਾਬਕ, ਬੱਚੀ ਦੇ ਮਾਪਿਆਂ ਵਿਚਕਾਰ ਕਾਫ਼ੀ ਸਮੇਂ ਤੋਂ ਵਿਆਹੁਤਾ ਵਿਵਾਦ ਚੱਲ ਰਿਹਾ ਸੀ ਅਤੇ ਬੱਚੀ ਦੀ ਹਿਰਾਸਤ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਤਣਾਅ ਸੀ। ਬੱਚੀ ਦੇ ਪਿਤਾ ਨੂੰ ਪਹਿਲਾਂ ਹੀ ਆਪਣੀ ਪਤਨੀ ਅਤੇ ਉਸਦੇ ਪਰਿਵਾਰ ‘ਤੇ ਸ਼ੱਕ ਸੀ ਕਿ ਉਹ ਬੱਚੀ ਨੂੰ ਆਪਣੇ ਕੋਲ ਲਿਜਾਣ ਦੀ ਕੋਸ਼ਿਸ਼ ਕਰ ਸਕਦੇ ਹਨ। ਇਸੇ ਤਹਿਤ ਇਹ ਸਾਰੀ ਸਾਜ਼ਿਸ਼ ਰਚੀ ਗਈ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਿਨ-ਦਿਹਾੜੇ ਹੋਈ ਇਸ ਵਾਰਦਾਤ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਹਾਲਾਂਕਿ, ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕੁਝ ਹੀ ਘੰਟਿਆਂ ਵਿੱਚ ਮਾਮਲੇ ਨੂੰ ਸੁਲਝਾ ਲਿਆ ਅਤੇ ਬੱਚੀ ਨੂੰ ਸੁਰੱਖਿਅਤ ਬਰਾਮਦ ਕਰ ਲਿਆ। ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.