ਤਾਜਾ ਖਬਰਾਂ
ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਭੁੱਚੋ ਮੰਡੀ ਵਿੱਚ ਹੋਈ ਇਸ ਵਾਰਦਾਤ ਦੌਰਾਨ ਜੈਦੀਪ ਗਰਗ ਗੰਭੀਰ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ‘ਤੇ 17 ਮਈ 2026 ਨੂੰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਐਸਐਸਪੀ ਵੱਲੋਂ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਨੇ ਜਾਂਚ ਦੌਰਾਨ ਚਾਰ ਮੁਲਜ਼ਮਾਂ ਦੀ ਪਛਾਣ ਕੀਤੀ, ਜਿਨ੍ਹਾਂ ਵਿੱਚੋਂ ਦੋ ਨੂੰ ਕਾਬੂ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁੰਦਰ ਸਿੰਘ ਉਰਫ਼ ਖੁਸ਼ੀ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਦਕਿ ਕਰਨ ਸਿੰਘ ਉਰਫ਼ ਫਿਰੰਗੀ ਅਤੇ ਭੰਗੂ ਅਜੇ ਵੀ ਫ਼ਰਾਰ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਘਟਨਾ ਵਾਲੀ ਰਾਤ ਲਹਿਰਾ ਬੇਗਾ ਰੋਡ ‘ਤੇ ਇੱਕ ਸਕੋਰਪੀਓ ਸਵਾਰ ਨਾਲ ਹੋਈ ਤਕਰਾਰ ਨੇ ਹਿੰਸਕ ਰੂਪ ਧਾਰ ਲਿਆ ਸੀ। ਬਹਿਸ ਦੌਰਾਨ ਇੱਕ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਨਾਲ ਪੀੜਤ ਦੇ ਸਿਰ ‘ਤੇ ਵਾਰ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੁਲਜ਼ਮ ਮੌਕੇ ਤੋਂ ਭੱਜ ਗਏ।
ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਪ੍ਰੀਤ ਸਿੰਘ ਮੁੰਬਈ ਵਿੱਚ ATM ਤੋੜ ਕੇ ਲੱਖਾਂ ਰੁਪਏ ਚੋਰੀ ਕਰਨ ਦੇ ਦੋ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। ਉਸ ਦੇ ਖ਼ਿਲਾਫ਼ ਨਹਿਰੂ ਨਗਰ ਅਤੇ ਘਾਟਕੋਪਰ ਪੁਲਿਸ ਥਾਣਿਆਂ ਵਿੱਚ ਵੱਖ-ਵੱਖ ਕੇਸ ਦਰਜ ਹਨ। ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਹੋਰ ਵੀ ਅਹਿਮ ਖੁਲਾਸਿਆਂ ਦੀ ਉਮੀਦ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Get all latest content delivered to your email a few times a month.