IMG-LOGO
ਹੋਮ ਪੰਜਾਬ: ‘ਕਾਕਰੋਚ ਜਨਤਾ ਪਾਰਟੀ’ ਦੇ ਨਾਮ ‘ਤੇ ਸਾਈਬਰ ਠੱਗੀ ਦਾ ਖਤਰਾ!...

‘ਕਾਕਰੋਚ ਜਨਤਾ ਪਾਰਟੀ’ ਦੇ ਨਾਮ ‘ਤੇ ਸਾਈਬਰ ਠੱਗੀ ਦਾ ਖਤਰਾ! ਪੰਜਾਬ ਪੁਲਿਸ ਨੇ ਲੋਕਾਂ ਨੂੰ ਕੀਤਾ ਅਲਰਟ

Admin User - May 23, 2026 06:18 PM
IMG

ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਚਰਚਾ ਵਿੱਚ ਆ ਰਹੀ ‘ਕਾਕਰੋਚ ਜਨਤਾ ਪਾਰਟੀ’ ਹੁਣ ਸਾਈਬਰ ਠੱਗਾਂ ਲਈ ਨਵਾਂ ਹਥਿਆਰ ਬਣਦੀ ਦਿਖਾਈ ਦੇ ਰਹੀ ਹੈ। ਪੰਜਾਬ ਪੁਲਿਸ ਦੇ ਲੁਧਿਆਣਾ ਸਾਈਬਰ ਸੈੱਲ ਨੇ ਲੋਕਾਂ ਨੂੰ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਇਸ ਪਾਰਟੀ ਦੀ ਮੈਂਬਰਸ਼ਿਪ ਜਾਂ ਜੁਆਇਨਿੰਗ ਦੇ ਨਾਂ ‘ਤੇ ਭੇਜੇ ਜਾ ਰਹੇ ਸ਼ੱਕੀ ਲਿੰਕ ਡਿਜ਼ੀਟਲ ਫਰਾਡ ਦਾ ਜਰੀਆ ਹੋ ਸਕਦੇ ਹਨ। ਪੁਲਿਸ ਮੁਤਾਬਕ ਸਾਈਬਰ ਅਪਰਾਧੀ ਲੋਕਾਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਫਰਜ਼ੀ ਲਿੰਕ ਭੇਜ ਕੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਲੁਧਿਆਣਾ ਸਾਈਬਰ ਸੈੱਲ ਦੇ ਅਧਿਕਾਰੀ ਅਮਰਿੰਦਰ ਸਿੰਘ ਨੇ ਵੀਡੀਓ ਸੰਦੇਸ਼ ਰਾਹੀਂ ਦੱਸਿਆ ਕਿ ਜੇ ਕੋਈ ਵਿਅਕਤੀ ਅਜਿਹੇ ਲਿੰਕ ‘ਤੇ ਕਲਿੱਕ ਕਰਦਾ ਹੈ ਤਾਂ ਉਸਦਾ ਮੋਬਾਈਲ ਫੋਨ ਹੈਕ ਹੋ ਸਕਦਾ ਹੈ। ਇਸ ਤੋਂ ਬਾਅਦ ਹੈਕਰ ਫੋਨ ਵਿੱਚ ਮੌਜੂਦ ਨਿੱਜੀ ਡਾਟਾ, ਬੈਂਕ ਖਾਤਿਆਂ ਦੀ ਜਾਣਕਾਰੀ, ਪਾਸਵਰਡ ਅਤੇ ਹੋਰ ਸੰਵੇਦਨਸ਼ੀਲ ਜਾਣਕਾਰੀ ਚੋਰੀ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕਈ ਮਾਮਲਿਆਂ ਵਿੱਚ ਸਾਈਬਰ ਠੱਗ ਲੋਕਾਂ ਦੇ ਬੈਂਕ ਖਾਤਿਆਂ ਵਿੱਚੋਂ ਪੈਸੇ ਵੀ ਕੱਢ ਲੈਂਦੇ ਹਨ ਅਤੇ ਚੋਰੀ ਕੀਤੇ ਡਾਟਾ ਦਾ ਗਲਤ ਇਸਤੇਮਾਲ ਕਰਦੇ ਹਨ।

ਪੰਜਾਬ ਪੁਲਿਸ ਨੇ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਣਜਾਣ ਜਾਂ ਸ਼ੱਕੀ ਲਿੰਕ ‘ਤੇ ਕਲਿੱਕ ਕਰਨ ਤੋਂ ਬਚਣ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਫਰਜ਼ੀ ਮੈਂਬਰਸ਼ਿਪ ਮੁਹਿੰਮਾਂ ਤੋਂ ਸਾਵਧਾਨ ਰਹਿਣ। ਪੁਲਿਸ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨਾਲ ਸਾਈਬਰ ਠੱਗੀ ਦੀ ਘਟਨਾ ਵਾਪਰਦੀ ਹੈ ਤਾਂ ਉਹ ਤੁਰੰਤ ਰਾਸ਼ਟਰੀ ਸਾਈਬਰ ਹੈਲਪਲਾਈਨ ਨੰਬਰ 1930 ‘ਤੇ ਸੰਪਰਕ ਕਰੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.