IMG-LOGO
ਹੋਮ ਪੰਜਾਬ, ਰਾਸ਼ਟਰੀ, ਫਿਰੋਜ਼ਪੁਰ ਪੁਲਿਸ ਨੂੰ ਵੱਡੀ ਸਫਲਤਾ, ਪਾਕਿਸਤਾਨੀ ਡਰੋਨ ਨੈਟਵਰਕ ਨਾਲ ਜੁੜੇ...

ਫਿਰੋਜ਼ਪੁਰ ਪੁਲਿਸ ਨੂੰ ਵੱਡੀ ਸਫਲਤਾ, ਪਾਕਿਸਤਾਨੀ ਡਰੋਨ ਨੈਟਵਰਕ ਨਾਲ ਜੁੜੇ 3 ਤਸਕਰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Admin User - May 23, 2026 06:30 PM
IMG

ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ 22 ਕਰੋੜ ਰੁਪਏ ਮੁੱਲ ਦੀ 4 ਕਿਲੋ 254 ਗ੍ਰਾਮ ਹੈਰੋਇਨ ਸਮੇਤ ਤਿੰਨ ਕਥਿਤ ਤਸਕਰਾਂ ਨੂੰ ਕਾਬੂ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਪਾਕਿਸਤਾਨ ਤੋਂ ਡਰੋਨ ਰਾਹੀਂ ਆਉਣ ਵਾਲੀ ਹੈਰੋਇਨ ਨੂੰ ਪੰਜਾਬ ਸਮੇਤ ਹੋਰ ਸੂਬਿਆਂ ਵਿੱਚ ਸਪਲਾਈ ਕਰਨ ਦਾ ਕੰਮ ਕਰਦਾ ਸੀ।

ਫਿਰੋਜ਼ਪੁਰ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ ਜੀਰਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਸਰਹੱਦ ਪਾਰੋਂ ਹੈਰੋਇਨ ਮੰਗਵਾ ਕੇ ਅੱਗੇ ਵੇਚਣ ਦੇ ਧੰਦੇ ਵਿੱਚ ਸ਼ਾਮਲ ਹਨ। ਸੂਚਨਾ ਦੇ ਆਧਾਰ ‘ਤੇ ਦਾਣਾ ਮੰਡੀ ਨੇੜੇ ਖਾਸ ਨਾਕਾਬੰਦੀ ਅਤੇ ਛਾਪੇਮਾਰੀ ਕੀਤੀ ਗਈ, ਜਿੱਥੇ ਪੁਲਿਸ ਨੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ, ਅਰਸ਼ਦੀਪ ਸਿੰਘ ਅਤੇ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਕਿਲੋ 254 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਅਨੁਸਾਰ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 22 ਕਰੋੜ ਰੁਪਏ ਅੰਕਿਤ ਕੀਤੀ ਗਈ ਹੈ।

ਮੁੱਢਲੀ ਪੁੱਛਗਿੱਛ ਵਿੱਚ ਖੁਲਾਸਾ ਹੋਇਆ ਹੈ ਕਿ ਵਿਦੇਸ਼ ਵਿੱਚ ਬੈਠਾ ਇੱਕ ਡਰੱਗ ਹੈਂਡਲਰ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਭਾਰਤ ਭੇਜਦਾ ਸੀ ਅਤੇ ਫੜੇ ਗਏ ਤਸਕਰ ਇਸ ਖੇਪ ਨੂੰ ਵੱਖ-ਵੱਖ ਸੂਬਿਆਂ ਤੱਕ ਪਹੁੰਚਾਉਂਦੇ ਸਨ। ਪੁਲਿਸ ਨੇ ਦੱਸਿਆ ਕਿ ਤਿੰਨਾਂ ਆਰੋਪੀਆਂ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।

ਐਸਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਵਿਦੇਸ਼ੀ ਹੈਂਡਲਰ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਖ਼ਿਲਾਫ਼ ਵੀ ਜਲਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਤਸਕਰਾਂ ਦੇ ਨਾਮ ਵੀ ਸਾਹਮਣੇ ਆਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਡੀਆਂ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਫਿਰੋਜ਼ਪੁਰ ਪੁਲਿਸ ਮੁਤਾਬਕ ਨਸ਼ਿਆਂ ਖ਼ਿਲਾਫ਼ ਮੁਹਿੰਮ ਦੌਰਾਨ ਹੁਣ ਤੱਕ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਸਾਲ 2026 ਵਿੱਚ ਐਨਡੀਪੀਐਸ ਐਕਟ ਤਹਿਤ 831 ਮਾਮਲੇ ਦਰਜ ਕਰਕੇ 1029 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਨੇ ਇਹ ਵੀ ਦੱਸਿਆ ਕਿ ਸਾਲ 2026 ਦੌਰਾਨ ਹੀ 160 ਕਿਲੋ ਹੈਰੋਇਨ, ਜਿਸ ਦੀ ਕੀਮਤ ਕਰੀਬ 800 ਕਰੋੜ ਰੁਪਏ ਹੈ, ਬਰਾਮਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 49 ਡਰੋਨ, 152 ਨਾਜਾਇਜ਼ ਹਥਿਆਰ ਅਤੇ 460 ਕਾਰਤੂਸ ਵੀ ਕਬਜ਼ੇ ਵਿੱਚ ਲਏ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਜਾ ਰਹੇ ਨਸ਼ਿਆਂ ਅਤੇ ਹਥਿਆਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.