IMG-LOGO
ਹੋਮ ਪੰਜਾਬ: ਹਨੀ ਟ੍ਰੈਪ ਤੋਂ ਤੰਗ ਆ ਕੇ ਪੰਚਾਇਤ ਸਮਿਤੀ ਦਿੜ੍ਹਬਾ ਚੇਅਰਪਰਸਨ...

ਹਨੀ ਟ੍ਰੈਪ ਤੋਂ ਤੰਗ ਆ ਕੇ ਪੰਚਾਇਤ ਸਮਿਤੀ ਦਿੜ੍ਹਬਾ ਚੇਅਰਪਰਸਨ ਦੇ ਪਤੀ ਨੇ ਨਿਗਲਿਆ ਜ਼ਹਿਰ, ਹਾਲਤ ਗੰਭੀਰ

Admin User - May 23, 2026 06:33 PM
IMG

ਸੰਗਰੂਰ ਦੇ ਦਿੜ੍ਹਬਾ ਇਲਾਕੇ ਤੋਂ ਇੱਕ ਸੰਵੇਦਨਸ਼ੀਲ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੰਚਾਇਤ ਸਮਿਤੀ ਦਿੜ੍ਹਬਾ ਦੀ ਚੇਅਰਪਰਸਨ ਮਨਜੀਤ ਕੌਰ ਦੇ ਪਤੀ ਰਣਜੀਤ ਸਿੰਘ ਵੱਲੋਂ ਕਥਿਤ ਹਨੀ ਟ੍ਰੈਪ ਅਤੇ ਬਲੈਕਮੇਲਿੰਗ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਵਸਤੂ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਰਣਜੀਤ ਸਿੰਘ, ਜੋ ਪੰਜਾਬ ਐਂਡ ਸਿੰਧ ਬੈਂਕ ਵਿੱਚ ਚਪੜਾਸੀ ਵਜੋਂ ਨੌਕਰੀ ਕਰਦੇ ਹਨ, ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪਹਿਲਾਂ ਸਥਾਨਕ ਹਸਪਤਾਲ ਅਤੇ ਬਾਅਦ ਵਿੱਚ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ।

ਪੀੜਤ ਦੇ ਪਿਤਾ ਗੁਰਮੇਲ ਸਿੰਘ ਨੇ ਦੋਸ਼ ਲਗਾਇਆ ਕਿ ਪਿਛਲੇ ਕੁਝ ਦਿਨਾਂ ਤੋਂ ਇੱਕ ਔਰਤ ਲੋਨ ਦਿਵਾਉਣ ਦੇ ਨਾਂ 'ਤੇ ਉਨ੍ਹਾਂ ਦੇ ਪੁੱਤਰ ਨਾਲ ਸੰਪਰਕ ਵਿੱਚ ਸੀ। 18 ਤਰੀਕ ਨੂੰ ਉਸ ਔਰਤ ਨੇ ਰਣਜੀਤ ਸਿੰਘ ਨੂੰ ਮਿਲਣ ਲਈ ਬੁਲਾਇਆ ਅਤੇ ਬਾਅਦ ਵਿੱਚ ਉਸ ਦੇ 4-5 ਸਾਥੀ ਵੀ ਮੌਕੇ 'ਤੇ ਪਹੁੰਚ ਗਏ। ਪਰਿਵਾਰ ਮੁਤਾਬਕ ਦੋਸ਼ੀਆਂ ਨੇ ਜਬਰਦਸਤੀ ਫੋਟੋਆਂ ਖਿੱਚ ਕੇ ਰਣਜੀਤ ਸਿੰਘ ਨੂੰ ਝੂਠੇ ਬਲਾਤਕਾਰ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਅਤੇ 5 ਲੱਖ ਰੁਪਏ ਦੀ ਮੰਗ ਕੀਤੀ। ਇਨ੍ਹਾਂ ਹੀ ਨਹੀਂ, ਕਈ ਕਾਗਜ਼ਾਂ ਉੱਤੇ ਜਬਰਨ ਦਸਤਖ਼ਤ ਵੀ ਕਰਵਾਏ ਗਏ। ਮਾਨਸਿਕ ਤਣਾਅ ਅਤੇ ਡਰ ਦੇ ਕਾਰਨ ਰਣਜੀਤ ਸਿੰਘ ਨੇ ਜ਼ਹਿਰ ਖਾ ਲਿਆ।

ਸਰਕਾਰੀ ਹਸਪਤਾਲ ਦੀ ਡਾਕਟਰ ਰੀਆ ਰਾਣੀ ਨੇ ਦੱਸਿਆ ਕਿ 33 ਸਾਲਾ ਰਣਜੀਤ ਸਿੰਘ ਨੂੰ ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਰਾਜਿੰਦਰਾ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਇਸ ਵੇਲੇ ਮਰੀਜ਼ ਦੀ ਹਾਲਤ ਸਥਿਰ ਹੈ।

ਉਧਰ ਪੁਲਿਸ ਅਧਿਕਾਰੀ ਡਾ. ਕੇਕੇ ਬਾਜਵਾ ਨੇ ਦੱਸਿਆ ਕਿ ਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਸੰਦੀਪ ਕੌਰ ਨਾਮਕ ਔਰਤ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਹਨੀ ਟ੍ਰੈਪ, ਬਲੈਕਮੇਲਿੰਗ ਅਤੇ ਉਗਰਾਹੀ ਦੇ ਦੋਸ਼ਾਂ ਹੇਠ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.