IMG-LOGO
ਹੋਮ ਪੰਜਾਬ: 800 ਰੁਪਏ ਦੇ ਵਿਵਾਦ ਨੇ ਲਈ ਨੌਜਵਾਨ ਦੀ ਜਾਨ, ਮੋਹਾਲੀ...

800 ਰੁਪਏ ਦੇ ਵਿਵਾਦ ਨੇ ਲਈ ਨੌਜਵਾਨ ਦੀ ਜਾਨ, ਮੋਹਾਲੀ ਪੁਲਿਸ ਨੇ 2 ਕਾਤਲ ਕੀਤੇ ਕਾਬੂ

Admin User - May 23, 2026 06:37 PM
IMG

ਮੋਹਾਲੀ ਦੇ ਪਿੰਡ ਬਲੌਂਗੀ ਵਿੱਚ ਸਿਰਫ਼ 800 ਰੁਪਏ ਦੀ ਦਿਹਾੜੀ ਦੇ ਲੈਣ-ਦੇਣ ਨੂੰ ਲੈ ਕੇ 20 ਸਾਲਾ ਨੌਜਵਾਨ ਅਭੀ ਦਾ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਸਨ, ਜਿਨ੍ਹਾਂ ਦੀ ਭਾਲ ਲਈ ਬਲੌਂਗੀ ਪੁਲਿਸ ਵੱਲੋਂ ਯੂਪੀ ਤੱਕ ਛਾਪੇਮਾਰੀ ਕੀਤੀ ਗਈ।

ਥਾਣਾ ਬਲੌਂਗੀ ਦੇ ਐੱਸਐੱਚਓ ਇੰਸਪੈਕਟਰ ਪੈਰੀਵਿੰਕਲ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਨੇ ਮਾਮਲੇ ਦੀ ਜਾਂਚ ਕਰਦਿਆਂ ਸੀਸੀਟੀਵੀ ਫੁਟੇਜ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਦੋਸ਼ੀਆਂ ਨੂੰ ਕਾਬੂ ਕੀਤਾ। ਸ਼ਿਕਾਇਤਕਰਤਾ ਰਵੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਅਭੀ ਅਤੇ ਮਾਤਾ ਨੂੰ ਮਿਲਣ ਲਈ ਬਲੌਂਗੀ ਆਇਆ ਹੋਇਆ ਸੀ। ਇਸ ਦੌਰਾਨ ਅਭੀ ਗਲੀ ਵਿੱਚ ਅਨਿਲ ਅਤੇ ਉਸਦੇ ਦੋ ਭਰਾਵਾਂ ਨਾਲ ਗੱਲਬਾਤ ਕਰ ਰਿਹਾ ਸੀ, ਜਿੱਥੇ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਤਕਰਾਰ ਹੋ ਗਈ।

ਦੇਖਦੇ ਹੀ ਦੇਖਦੇ ਮਾਮਲਾ ਹਿੰਸਕ ਝਗੜੇ ਵਿੱਚ ਬਦਲ ਗਿਆ ਅਤੇ ਅਨਿਲ ਦੇ ਛੋਟੇ ਭਰਾ ਨੇ ਅਭੀ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਰੂਪ ਵਿੱਚ ਜ਼ਖ਼ਮੀ ਅਭੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਅਭੀ ਨੇ ਅਨਿਲ ਕੋਲੋਂ 800 ਰੁਪਏ ਲੈਣੇ ਸਨ ਅਤੇ ਇਸੇ ਲੈਣ-ਦੇਣ ਦੇ ਝਗੜੇ ਨੇ ਖੂਨੀ ਰੂਪ ਧਾਰ ਲਿਆ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁੱਖ ਮੁਲਜ਼ਮ ਅਨਿਲ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.