ਤਾਜਾ ਖਬਰਾਂ
ਡੋਰ-ਟੂ-ਡੋਰ ਪ੍ਰਚਾਰ ਦੌਰਾਨ ਉਹ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਅਤੇ ਆਪਣੇ ਭਵਿੱਖੀ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਮਨਦੀਪ ਕੌਰ ਨੇ ਕਿਹਾ ਕਿ ਰਾਜਨੀਤੀ ਵਿੱਚ ਔਰਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇੱਕ ਔਰਤ ਹੀ ਦੂਜੀ ਔਰਤ ਦੇ ਦੁੱਖ-ਦਰਦ ਅਤੇ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਸਮਝ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਵੱਡੀ ਗਿਣਤੀ ਵਿੱਚ ਰਾਜਨੀਤੀ ਵਿੱਚ ਆਉਣ ਤਾਂ ਸਮਾਜ ਅਤੇ ਸਿਆਸਤ ਦੋਵਾਂ ਵਿੱਚ ਸਕਾਰਾਤਮਕ ਬਦਲਾਅ ਆ ਸਕਦਾ ਹੈ।
ਉਨ੍ਹਾਂ ਦੱਸਿਆ ਕਿ 2021 ਵਿੱਚ ਵੀ ਉਹ ਨਗਰ ਨਿਗਮ ਦੀ ਚੋਣ ਲੜੀ ਸੀ ਪਰ ਥੋੜ੍ਹੇ ਵੋਟਾਂ ਦੇ ਅੰਤਰ ਨਾਲ ਹਾਰ ਗਈ ਸੀ। ਇਸ ਵਾਰ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਲੋਕ ਉਨ੍ਹਾਂ ਨੂੰ ਜਿੱਤ ਦਿਵਾਉਣਗੇ ਕਿਉਂਕਿ ਵਾਰਡ ਵਿੱਚ ਕਈ ਵਿਕਾਸ ਕਾਰਜ ਕਰਵਾਉਣ ਦੀ ਲੋੜ ਹੈ। ਮਨਦੀਪ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਮੁੱਦੇ ‘ਤੇ ਕੰਮ ਕਰ ਰਹੀ ਹੈ ਅਤੇ ਉਹ ਵੀ ਸਰਕਾਰ ਦੀਆਂ ਨੀਤੀਆਂ ਅਤੇ ਕੀਤੇ ਕੰਮਾਂ ਦੇ ਆਧਾਰ ‘ਤੇ ਹੀ ਲੋਕਾਂ ਕੋਲੋਂ ਸਮਰਥਨ ਮੰਗ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਪਰਿਵਾਰ ਦੀ ਇਕੱਲੀ ਧੀ ਹਨ ਅਤੇ ਪੜ੍ਹ-ਲਿਖ ਕੇ ਰਾਜਨੀਤੀ ਵਿੱਚ ਆਈਆਂ ਹਨ। ਪਿਛਲੇ ਛੇ ਸਾਲਾਂ ਤੋਂ ਆਮ ਆਦਮੀ ਪਾਰਟੀ ਨਾਲ ਜੁੜ ਕੇ ਲੋਕ ਸੇਵਾ ਕਰ ਰਹੀਆਂ ਹਨ। ਨਾਲ ਹੀ ਰਾਮਗੜ੍ਹੀਆ ਭਲਾਈ ਬੋਰਡ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਸਮਾਜਿਕ ਭਲਾਈ ਲਈ ਵੀ ਕੰਮ ਕਰ ਰਹੀਆਂ ਹਨ। ਮਨਦੀਪ ਕੌਰ ਨੇ ਦਾਅਵਾ ਕੀਤਾ ਕਿ ਇਸ ਵਾਰ ਲੋਕਾਂ ਦਾ ਵੱਡਾ ਸਮਰਥਨ ਉਨ੍ਹਾਂ ਨੂੰ ਮਿਲ ਰਿਹਾ ਹੈ ਅਤੇ ਨਤੀਜੇ ਪਾਰਟੀ ਦੇ ਹੱਕ ਵਿੱਚ ਆਉਣਗੇ।
Get all latest content delivered to your email a few times a month.