ਤਾਜਾ ਖਬਰਾਂ
ਪੁਲਿਸ ਅਧਿਕਾਰੀਆਂ ਅਨੁਸਾਰ ਇਸ ਮਾਡਿਊਲ ਦਾ ਪਹਿਲਾ ਪਰਦਾਫਾਸ਼ 17 ਮਈ ਨੂੰ ਹੋਇਆ ਸੀ, ਜਦੋਂ ਲਾਡੋਵਾਲ ਥਾਣਾ ਖੇਤਰ ਵਿੱਚ ਹਾਰਡੀਜ਼ ਵਰਲਡ ਨੇੜੇ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਅਸਫਲ ਬਣਾਇਆ ਗਿਆ ਸੀ। ਉਸ ਵੇਲੇ ਪੁਲਿਸ ਨੇ ਦੋ ਸ਼ੂਟਰਾਂ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕਸ਼ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਸਨ।
ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਸਾਰਾ ਨੈੱਟਵਰਕ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਸੀ। ਜਾਂਚ ਵਿੱਚ ਜਰਮਨੀ ਵਿੱਚ ਬੈਠੇ ਜ਼ੋਰਾਵਰ ਸਿੰਘ ਅਤੇ ਲੱਖਾ ਦੇ ਨਾਲ-ਨਾਲ ਦੁਬਈ ਵਿੱਚ ਰਹਿੰਦੇ ਸਾਹਿਲ ਸੋਂਧੀ ਉਰਫ਼ ਚੁੰਜ ਦੇ ਨਾਮ ਵੀ ਸਾਹਮਣੇ ਆਏ ਹਨ, ਜਿਨ੍ਹਾਂ ’ਤੇ ਮਾਡਿਊਲ ਨੂੰ ਦਿਸ਼ਾ-ਨਿਰਦੇਸ਼ ਦੇਣ ਦੇ ਦੋਸ਼ ਹਨ।
ਅੱਗੇ ਦੀ ਜਾਂਚ ਅਤੇ ਰਿਮਾਂਡ ਦੌਰਾਨ ਪੁਲਿਸ ਨੇ ਵਿਸਫੋਟਕ ਸਪਲਾਈ ਚੇਨ ਦਾ ਵੀ ਖੁਲਾਸਾ ਕੀਤਾ। ਇਸ ਤਹਿਤ ਮਾਝਾ ਖੇਤਰ ਤੋਂ ਕਰਨਦੀਪ ਸਿੰਘ ਉਰਫ਼ ਕਰਨ ਵਾਸੀ ਤਰਨਤਾਰਨ ਅਤੇ ਬਲਜੀਤ ਸਿੰਘ ਉਰਫ਼ ਸੰਜੂ ਵਾਸੀ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਏਜੰਸੀਆਂ ਮੁਤਾਬਕ ਦੋਵੇਂ ਮਲੇਸ਼ੀਆ ਵਿੱਚ ਰਹਿੰਦੇ ਆਕਾਸ਼ਦੀਪ ਉਰਫ਼ ਗੋਲਡਨ ਦੇ ਸੰਪਰਕ ਰਾਹੀਂ ਇਸ ਨੈੱਟਵਰਕ ਨਾਲ ਜੁੜੇ ਹੋਏ ਸਨ।
ਪੁਲਿਸ ਰਿਕਾਰਡ ਅਨੁਸਾਰ ਕਰਨਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ਅਤੇ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। ਹੈਂਡ ਗ੍ਰਨੇਡਾਂ ਦੀ ਬਰਾਮਦਗੀ ਤੋਂ ਬਾਅਦ ਪੁਲਿਸ ਨੇ ਪਹਿਲਾਂ ਦਰਜ ਐਫਆਈਆਰ ਵਿੱਚ ਵਿਸਫੋਟਕ ਪਦਾਰਥ ਐਕਟ ਦੀਆਂ ਸਖ਼ਤ ਧਾਰਾਵਾਂ ਵੀ ਜੋੜ ਦਿੱਤੀਆਂ ਹਨ।
ਪੁਲਿਸ ਦਾ ਕਹਿਣਾ ਹੈ ਕਿ ਇਸ ਆਪ੍ਰੇਸ਼ਨ ਨਾਲ ਵਿਦੇਸ਼ੀ ਗੈਂਗਸਟਰ-ਅੱਤਵਾਦੀ ਨੈੱਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਹੁਣ ਹੋਰ ਸਥਾਨਕ ਸਾਥੀਆਂ ਅਤੇ ਸਪਲਾਈ ਲਿੰਕਾਂ ਦੀ ਭਾਲ ਲਈ ਪੰਜਾਬ ਭਰ ਵਿੱਚ ਛਾਪੇਮਾਰੀ ਜਾਰੀ ਹੈ।
Get all latest content delivered to your email a few times a month.