ਤਾਜਾ ਖਬਰਾਂ
ਮਜੀਠਾ ਖੇਤਰ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜਮਹਿਿੰਦਰ ਸਿੰਘ ਮਜੀਠਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦਿਆਂ ਜੀ ਆਇਆਂ ਨੂੰ ਆਖਿਆ।
ਇਸ ਸਿਆਸੀ ਉਲਟਫੇਰ ਦੌਰਾਨ ਸਾਬਕਾ ਆਰ.ਟੀ.ਆਈ. ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਨੇ ਵੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਨ੍ਹਾਂ ਪ੍ਰਮੁੱਖ ਆਗੂਆਂ ਦੇ 'ਆਪ' ਵਿੱਚ ਸ਼ਾਮਲ ਹੋਣ ਨਾਲ ਹਲਕਾ ਮਜੀਠਾ ਦੇ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਗਏ ਹਨ।
Get all latest content delivered to your email a few times a month.