IMG-LOGO
ਹੋਮ ਪੰਜਾਬ: ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਪਹਿਲਾਂ ਵੱਜੇਗਾ ਸਾਇਰਨ, BBMB...

ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਪਹਿਲਾਂ ਵੱਜੇਗਾ ਸਾਇਰਨ, BBMB ਨੇ ਪੰਜਾਬ-ਹਿਮਾਚਲ ‘ਚ ਲਗਾਏ ਹਾਈਟੈਕ ਅਲਰਟ ਸਿਸਟਮ

Admin User - May 25, 2026 04:17 PM
IMG

ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਪੈਦਾ ਹੋਣ ਵਾਲੇ ਹੜ੍ਹ ਦੇ ਖਤਰੇ ਨੂੰ ਘਟਾਉਣ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਅਰਲੀ ਵਾਰਨਿੰਗ ਸਿਸਟਮ ਲਗਾ ਦਿੱਤੇ ਹਨ। ਇਹ ਪ੍ਰਣਾਲੀ ਪਾਣੀ ਛੱਡਣ ਤੋਂ ਪਹਿਲਾਂ ਹੀ ਲੋਕਾਂ ਨੂੰ ਸਾਇਰਨ ਅਤੇ ਅਲਰਟ ਰਾਹੀਂ ਚੇਤਾਵਨੀ ਦੇਵੇਗੀ, ਤਾਂ ਜੋ ਲੋਕ ਸਮੇਂ ਸਿਰ ਸੁਰੱਖਿਅਤ ਥਾਵਾਂ ‘ਤੇ ਪਹੁੰਚ ਸਕਣ ਅਤੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

BBMB ਤਲਵਾੜਾ ਦਫ਼ਤਰ ਦੇ ਡਿਪਟੀ ਚੀਫ਼ ਇੰਜੀਨੀਅਰ ਵੀ. ਕੇ. ਮੀਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਜੈਕਟ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਤਹਿਤ ਪੌਂਗ ਡੈਮ ਦੇ ਨੇੜਲੇ ਉਹਨਾਂ ਇਲਾਕਿਆਂ ਨੂੰ ਤਰਜੀਹ ਦਿੱਤੀ ਗਈ ਹੈ ਜਿੱਥੇ ਪਾਣੀ ਛੱਡਣ ਮਗਰੋਂ ਸਭ ਤੋਂ ਪਹਿਲਾਂ ਹੜ੍ਹ ਵਰਗੇ ਹਾਲਾਤ ਬਣਦੇ ਹਨ।

ਉਨ੍ਹਾਂ ਕਿਹਾ ਕਿ ਇਹ ਸਿਸਟਮ ਖਾਸ ਤੌਰ ‘ਤੇ ਡੈਮ ਤੋਂ ਕਰੀਬ ਦੋ ਕਿਲੋਮੀਟਰ ਦੇ ਘੇਰੇ ਵਿੱਚ ਰਹਿੰਦੇ ਲੋਕਾਂ ਨੂੰ ਤੁਰੰਤ ਚੇਤਾਵਨੀ ਦੇਣ ਲਈ ਬਣਾਏ ਗਏ ਹਨ। ਅਧਿਕਾਰੀ ਇਸਨੂੰ ਆਪਣੇ ਮੋਬਾਈਲ ਫੋਨ ਰਾਹੀਂ ਕਿਤੇ ਵੀ ਬੈਠ ਕੇ ਚਾਲੂ ਕਰ ਸਕਣਗੇ, ਜਿਸ ਨਾਲ ਐਮਰਜੈਂਸੀ ਦੌਰਾਨ ਬਿਨਾਂ ਦੇਰੀ ਲੋਕਾਂ ਤੱਕ ਸੁਚਨਾ ਪਹੁੰਚੇਗੀ।

BBMB ਵੱਲੋਂ ਕੁੱਲ 6 ਵੱਖ-ਵੱਖ ਥਾਵਾਂ ‘ਤੇ ਇਹ ਅਰਲੀ ਵਾਰਨਿੰਗ ਸਿਸਟਮ ਸਥਾਪਿਤ ਕੀਤੇ ਗਏ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਸਾਇਰਨ ਦੀ ਆਵਾਜ਼ ਸੁਣਾਈ ਦੇਵੇ ਤਾਂ ਇਸਨੂੰ ਗੰਭੀਰਤਾ ਨਾਲ ਲਿਆ ਜਾਵੇ, ਕਿਉਂਕਿ ਇਹ ਪੌਂਗ ਡੈਮ ਦੇ ਸਪਿਲਵੇ ਗੇਟਾਂ ਰਾਹੀਂ ਪਾਣੀ ਛੱਡੇ ਜਾਣ ਦਾ ਸੰਕੇਤ ਹੋਵੇਗਾ। ਅਜਿਹੀ ਸਥਿਤੀ ਵਿੱਚ ਲੋਕ ਤੁਰੰਤ ਦਰਿਆ ਕੰਢਿਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਸੁਰੱਖਿਅਤ ਥਾਵਾਂ ਵੱਲ ਚਲੇ ਜਾਣ।

ਜ਼ਿਕਰਯੋਗ ਹੈ ਕਿ 2023 ਅਤੇ 2025 ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪੰਜਾਬ ਅਤੇ ਹਿਮਾਚਲ ਦੇ ਕਈ ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਨ ਅਤੇ ਕਈ ਲੋਕਾਂ ਨੂੰ ਆਪਣੀਆਂ ਜਾਨਾਂ ਗੁਆਉਣੀਆਂ ਪਈਆਂ ਸਨ। ਇਨ੍ਹਾਂ ਘਟਨਾਵਾਂ ਤੋਂ ਸਬਕ ਲੈਂਦਿਆਂ ਹੀ BBMB ਨੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਹਾਈਟੈਕ ਚੇਤਾਵਨੀ ਪ੍ਰਣਾਲੀ ਲਾਗੂ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.