IMG-LOGO
ਹੋਮ ਪੰਜਾਬ: ਜਲੰਧਰ 'ਚ ਪੈਸਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਦੋਸਤ...

ਜਲੰਧਰ 'ਚ ਪੈਸਿਆਂ ਦੇ ਝਗੜੇ ਨੇ ਲਿਆ ਖੂਨੀ ਰੂਪ, ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ

Admin User - May 25, 2026 05:29 PM
IMG

ਜਲੰਧਰ ਦੇ ਸੰਤੋਖਪੁਰਾ ਇਲਾਕੇ ਤੋਂ ਇੱਕ ਹੈਰਾਨ ਕਰਨ ਵਾਲੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਛੋਟੀ ਜਿਹੀ ਪੈਸਿਆਂ ਦੀ ਤਕਰਾਰ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ। ਜਾਣਕਾਰੀ ਅਨੁਸਾਰ ਸਰਾਭਾ ਨਗਰ ਵਿੱਚ ਇਕੱਠੇ ਰਹਿੰਦੇ ਦੋ ਦੋਸਤਾਂ ਵਿਚਾਲੇ ਸ਼ਰਾਬ ਪੀਣ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ। ਗੱਲਬਾਤ ਤਕਰਾਰ ਵਿੱਚ ਬਦਲ ਗਈ ਅਤੇ ਗੁੱਸੇ ਵਿੱਚ ਆਏ ਇਕ ਨੌਜਵਾਨ ਨੇ ਆਪਣੇ ਹੀ ਦੋਸਤ ਦੇ ਸਿਰ ’ਤੇ ਪ੍ਰੈਸ਼ਰ ਕੁੱਕਰ ਨਾਲ ਹਮਲਾ ਕਰ ਦਿੱਤਾ। ਸਿਰ ’ਤੇ ਗੰਭੀਰ ਸੱਟ ਲੱਗਣ ਕਾਰਨ ਜ਼ਖਮੀ ਨੌਜਵਾਨ ਨੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ।

ਮ੍ਰਿਤਕ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਫੈਜ਼ਾਬਾਦ ਦਾ ਰਹਿਣ ਵਾਲਾ ਸੀ ਅਤੇ ਜਲੰਧਰ ਦੇ ਸਰਾਭਾ ਨਗਰ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਰਿਹਾ ਸੀ। ਦੋਸ਼ੀ ਰਾਜੇਸ਼ ਵੀ ਉਸਦੇ ਨਾਲ ਹੀ ਰਹਿੰਦਾ ਅਤੇ ਉਸੇ ਫੈਕਟਰੀ ਵਿੱਚ ਕੰਮ ਕਰਦਾ ਸੀ। ਦੋਵੇਂ ਕਾਫ਼ੀ ਸਮੇਂ ਤੋਂ ਇਕੱਠੇ ਰਹਿ ਰਹੇ ਸਨ ਅਤੇ ਇੱਕ-ਦੂਜੇ ਦੇ ਕਰੀਬੀ ਦੋਸਤ ਮੰਨੇ ਜਾਂਦੇ ਸਨ।

ਘਟਨਾ ਵਾਲੀ ਰਾਤ ਦੋਵੇਂ ਕਮਰੇ ਵਿੱਚ ਬੈਠ ਕੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਪੁਰਾਣੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਹਾਂ ਵਿਚ ਬਹਿਸ ਹੋਣ ਲੱਗੀ। ਨਸ਼ੇ ਦੀ ਹਾਲਤ ਵਿੱਚ ਇਹ ਤਕਰਾਰ ਹੌਲੀ-ਹੌਲੀ ਹਿੰਸਕ ਹੋ ਗਈ। ਗੁੱਸੇ ਵਿੱਚ ਆਏ ਰਾਜੇਸ਼ ਨੇ ਨੇੜੇ ਪਿਆ ਪ੍ਰੈਸ਼ਰ ਕੁੱਕਰ ਚੁੱਕ ਕੇ ਪ੍ਰਦੀਪ ਦੇ ਸਿਰ ’ਤੇ ਜ਼ੋਰਦਾਰ ਵਾਰ ਕਰ ਦਿੱਤਾ। ਹਮਲੇ ਤੋਂ ਬਾਅਦ ਪ੍ਰਦੀਪ ਖੂਨ ਨਾਲ ਲੱਥਪੱਥ ਹੋ ਕੇ ਜ਼ਮੀਨ ’ਤੇ ਡਿੱਗ ਪਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੀਸੀਆਰ ਟੀਮ ਅਤੇ ਥਾਣਾ ਨੰਬਰ 8 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਜ਼ਖਮੀ ਨੂੰ ਤੁਰੰਤ 108 ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪੁਲਿਸ ਨੇ ਮੌਕੇ ਤੋਂ ਹੀ ਦੋਸ਼ੀ ਰਾਜੇਸ਼ ਨੂੰ ਗ੍ਰਿਫ਼ਤਾਰ ਕਰਕੇ ਹਿਰਾਸਤ ਵਿੱਚ ਲੈ ਲਿਆ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.