IMG-LOGO
ਹੋਮ ਪੰਜਾਬ, ਰਾਸ਼ਟਰੀ, ਇਟਲੀ ‘ਚ ਦਰਦਨਾਕ ਸੜਕ ਹਾਦਸਾ: ਕੰਮ ‘ਤੇ ਜਾ ਰਹੇ ਦੋ...

ਇਟਲੀ ‘ਚ ਦਰਦਨਾਕ ਸੜਕ ਹਾਦਸਾ: ਕੰਮ ‘ਤੇ ਜਾ ਰਹੇ ਦੋ ਪੰਜਾਬੀ ਨੌਜਵਾਨਾਂ ਦੀ ਮੌਤ

Admin User - May 25, 2026 05:42 PM
IMG

ਇਟਲੀ ਦੇ ਸ਼ਹਿਰ ਵਰੋਨਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨਾਂ ਦੀ ਉਮਰ 24 ਅਤੇ 26 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਅੱਜ ਸਵੇਰੇ ਕਰੀਬ 5:30 ਵਜੇ ਕਾਸਲ ਦੈਰੀਓ ਰੋਂਕਾ ਫਰਾਰੀ ਰੋਡ ‘ਤੇ ਵਾਪਰਿਆ, ਜਦੋਂ ਦੋਵੇਂ ਨੌਜਵਾਨ ਸਾਈਕਲਾਂ ‘ਤੇ ਸਵਾਰ ਹੋ ਕੇ ਆਪਣੇ ਕੰਮ ਲਈ ਜਾ ਰਹੇ ਸਨ।

ਇਸ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਵੈਨ ਨੇ ਦੋਵਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵੈਨ 68 ਸਾਲਾ ਇਟਾਲੀਅਨ ਵਿਅਕਤੀ ਚਲਾ ਰਿਹਾ ਸੀ ਅਤੇ ਵਾਹਨ ਉਸ ਤੋਂ ਅਚਾਨਕ ਬੇਕਾਬੂ ਹੋ ਗਿਆ।

ਘਟਨਾ ਤੋਂ ਬਾਅਦ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਕਾਰਵਾਈ ਕਰਦਿਆਂ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹਾਦਸੇ ਤੋਂ ਬਾਅਦ ਇਟਲੀ ਵੱਸਦੇ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.