IMG-LOGO
ਹੋਮ ਪੰਜਾਬ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ...

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ

Admin User - May 25, 2026 07:10 PM
IMG

ਚੰਡੀਗੜ੍ਹ, 25 ਮਈ-

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਭਾਜਪਾ ਨੇ ਅੱਜ ਫਿਰ ਮਹਿੰਗਾਈ ਦਾ ਇੱਕ ਬੇਰਹਿਮ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ 2.71 ਰੁਪਏ ਅਤੇ ਪੈਟਰੋਲ ਵਿੱਚ 2.61 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕਰ ਦਿੱਤਾ ਹੈ।


ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਮਹਿਜ਼ 10 ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7.50 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਜਾ ਚੁੱਕਾ ਹੈ। ਭਾਜਪਾ ਦੀਆਂ ਇਹ ਲੋਕ-ਵਿਰੋਧੀ ਨੀਤੀਆਂ ਨਾ ਸਿਰਫ਼ ਸਾਡੀ ਕਿਸਾਨੀ ਲਈ ਘਾਤਕ ਹਨ, ਬਲਕਿ ਵਪਾਰ ਜਗਤ ਦਾ ਵੀ ਲੱਕ ਤੋੜ ਰਹੀਆਂ ਹਨ। ਅੱਜ ਦੇਸ਼ ਦਾ ਹਰ ਆਮ ਆਦਮੀ ਇਸ ਲੱਕ-ਤੋੜ ਮਹਿੰਗਾਈ ਦੇ ਬੋਝ ਹੇਠ ਦੱਬਿਆ ਗਿਆ ਹੈ।


ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜਾਖੜ ਸਾਹਿਬ ਆਖਰ ਕਿਸ ਮੂੰਹ ਨਾਲ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਲਈ ਵੋਟਾਂ ਮੰਗ ਰਹੇ ਹਨ? ਜਾਖੜ ਸਾਹਿਬ ਨੂੰ ਪੰਜਾਬ ਅਤੇ ਦੇਸ਼ ਦੀ ਜਨਤਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਬੀਤੇ ਕੁਝ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੇ ਦਾਮ 7.50 ਰੁਪਏ ਵਧਾਉਣ ਤੋਂ ਬਾਅਦ ਉਨ੍ਹਾਂ ਕੋਲ ਅਜਿਹੀ ਕਿਹੜੀ ਉਪਲਬਧੀ ਹੈ, ਜਿਸ ਨੂੰ ਲੈ ਕੇ ਉਹ ਪੰਜਾਬ ਦੇ ਲੋਕਾਂ ਵਿੱਚ ਜਾ ਰਹੇ ਹਨ। ਪੰਜਾਬ ਦੀ ਜਨਤਾ ਇਸ ਧੋਖੇ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਉਹ ਇਸ ਲੁੱਟ ਖ਼ਿਲਾਫ਼ ਚੋਣਾਂ ਵਿੱਚ ਭਾਜਪਾ ਨੂੰ ਉਸ ਦੀ ਸਹੀ ਜਗ੍ਹਾ ਦਿਖਾਏਗੀ।


'ਆਪ' ਆਗੂ ਨੇ ਅੱਗੇ ਕਿਹਾ ਕਿ ਪੰਜਾਬ ਸਿੱਧਾ ਕਿਸਾਨੀ ਨਾਲ ਸਬੰਧਤ ਸੂਬਾ ਹੈ ਅਤੇ ਸੂਬੇ ਵਿੱਚ ਜਲਦ ਹੀ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਅਹਿਮ ਸਮੇਂ ਤੋਂ ਠੀਕ ਪਹਿਲਾਂ ਕਿਸਾਨਾਂ 'ਤੇ ਡੀਜ਼ਲ ਅਤੇ ਪੈਟਰੋਲ ਦਾ ਇਹ ਭਾਰੀ-ਭਰਕਮ ਬੋਝ ਪਾਉਣਾ ਕੇਂਦਰ ਸਰਕਾਰ ਦੀ ਸੋਚੀ-ਸਮਝੀ ਸਾਜ਼ਿਸ਼ ਹੈ। ਭਾਜਪਾ ਦੀ ਇਹ ਹਰਕਤ ਬਿਲਕੁਲ ਉਸੇ ਤਰ੍ਹਾਂ ਦੀ ਤਾਨਾਸ਼ਾਹੀ ਹੈ, ਜਿਸ ਤਰ੍ਹਾਂ ਕੇਂਦਰ ਸਰਕਾਰ ਪਹਿਲਾਂ 3 ਕਾਲੇ ਖੇਤੀ ਕਾਨੂੰਨ ਲੈ ਕੇ ਆਈ ਸੀ। ਕਿਸਾਨਾਂ ਨੂੰ ਆਰਥਿਕ ਤੌਰ 'ਤੇ ਬਰਬਾਦ ਕਰਨ ਦੀ ਭਾਜਪਾ ਦੀ ਇਸ ਬੇਰਹਿਮ ਮਾਨਸਿਕਤਾ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਦਾ ਮੂੰਹ-ਤੋੜ ਜਵਾਬ ਦੇਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.