ਤਾਜਾ ਖਬਰਾਂ
ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ। ਹਰਿਆਣਾ ਸਰਕਾਰ ਨੇ ਉਸ ਨੂੰ ਨੂੰ 30 ਦਿਨਾਂ ਲਈ ਪੈਰੋਲ ਦੇ ਦਿੱਤੀ ਹੈ। ਪੈਰੋਲ ਲਈ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ, ਰਾਮ ਰਹੀਮ ਅੱਜ ਸਵੇਰੇ 6:30 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ।
ਰਿਹਾਈ ਤੋਂ ਬਾਅਦ, ਰਾਮ ਰਹੀਮ ਨੂੰ ਪੰਜਾਬ ਅਤੇ ਹਰਿਆਣਾ ਪੁਲਿਸ ਦੁਆਰਾ ਭਾਰੀ ਸੁਰੱਖਿਆ ਘੇਰੇ ਹੇਠ ਲਿਆ ਗਿਆ। ਸੁਰੱਖਿਆ ਅਤੇ ਸਥਾਨਕ ਕਾਨੂੰਨ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ, ਰਾਮ ਰਹੀਮ ਨੂੰ ਇੱਕ ਵੱਡੇ ਅਤੇ ਸਖ਼ਤ ਪੁਲਿਸ ਕਾਫਲੇ ਦੁਆਰਾ ਸਿੱਧਾ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਹੈੱਡਕੁਆਰਟਰ ਲਿਜਾਇਆ ਗਿਆ।
ਦੱਸ ਦੇਈਏ ਕਿ ਇਹ 16ਵੀਂ ਵਾਰ ਹੈ ਜਦੋਂ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, 5 ਜਨਵਰੀ, 2026 ਨੂੰ, ਉਸਨੂੰ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਇਸ ਦੌਰਾਨ, ਉਹ ਸਿਰਸਾ ਦੇ ਡੇਰਾ ਸੱਚਾ ਸੌਦਾ ਆਸ਼ਰਮ ਵਿੱਚ ਰਿਹਾ। ਪੈਰੋਲ ਦੀ ਮਿਆਦ ਖਤਮ ਹੋਣ ਤੋਂ ਬਾਅਦ, ਉਸਨੂੰ ਵਾਪਸ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ।
Get all latest content delivered to your email a few times a month.