ਤਾਜਾ ਖਬਰਾਂ
ਹਸਪਤਾਲ ਵਿੱਚ ਇਲਾਜ ਅਧੀਨ ਨਿਰਭੈ ਸਿੰਘ ਨੇ ਦੱਸਿਆ ਕਿ ਉਹ ‘ਆਪ’ ਉਮੀਦਵਾਰ ਗੁਰਮੀਤ ਸਿੰਘ ਕਾਲਾ ਦੇ ਨਾਲ ਪੋਲਿੰਗ ਬੂਥ ‘ਤੇ ਮੌਜੂਦ ਸੀ। ਵੋਟਿੰਗ ਦੌਰਾਨ ਪੁਲਿਸ ਵੱਲੋਂ ਭੀੜ ਨੂੰ ਬੂਥ ਦੇ ਬਾਹਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਸੀ। ਉਸ ਦਾ ਦਾਅਵਾ ਹੈ ਕਿ ਜਿਵੇਂ ਹੀ ਉਹ ਆਪਣੇ ਉਮੀਦਵਾਰ ਨਾਲ ਬੂਥ ਤੋਂ ਬਾਹਰ ਨਿਕਲਿਆ ਤਾਂ ਕੁਝ ਕਾਂਗਰਸੀ ਸਮਰਥਕਾਂ ਨੇ ਉਸ ਨੂੰ ਘੇਰ ਲਿਆ ਅਤੇ ਹਮਲਾ ਕਰ ਦਿੱਤਾ।
ਨਿਰਭੈ ਸਿੰਘ ਮੁਤਾਬਕ ਹਮਲਾਵਰਾਂ ਨੇ ਉਸ ਦੇ ਸਿਰ ‘ਤੇ ਬੀਅਰ ਦੀ ਕੱਚ ਦੀ ਬੋਤਲ ਨਾਲ ਵਾਰ ਕੀਤਾ, ਜਿਸ ਨਾਲ ਉਹ ਖੂਨ ਨਾਲ ਲਥਪਥ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਸਾਥੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਘਟਨਾ ਮਗਰੋਂ ਇਲਾਕੇ ਵਿੱਚ ਕੁਝ ਸਮੇਂ ਲਈ ਹੜਕੰਪ ਅਤੇ ਤਣਾਅ ਦਾ ਮਾਹੌਲ ਬਣਿਆ ਰਿਹਾ। ਸੂਤਰਾਂ ਅਨੁਸਾਰ ਪੁਲਿਸ ਨੇ ਪੁੱਛਗਿੱਛ ਲਈ ਦੋ ਕਾਂਗਰਸੀ ਸਮਰਥਕਾਂ ਨੂੰ ਹਿਰਾਸਤ ਵਿੱਚ ਲਿਆ ਹੈ, ਪਰ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਨਾਲ ਜੁੜੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
Get all latest content delivered to your email a few times a month.