IMG-LOGO
ਹੋਮ ਪੰਜਾਬ, ਚੰਡੀਗੜ੍ਹ, 328 ਪਾਵਨ ਸਰੂਪ ਮਾਮਲੇ ‘ਚ SIT- SGPC ਆਹਮੋ-ਸਾਹਮਣੇ, ਅਸਲ ਰਿਕਾਰਡ...

328 ਪਾਵਨ ਸਰੂਪ ਮਾਮਲੇ ‘ਚ SIT- SGPC ਆਹਮੋ-ਸਾਹਮਣੇ, ਅਸਲ ਰਿਕਾਰਡ ਨਾ ਦੇਣ ‘ਤੇ ਵਧਿਆ ਵਿਵਾਦ

Admin User - May 28, 2026 05:09 PM
IMG

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸੰਬੰਧਤ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰ ਵਿੱਚ ਪਹੁੰਚ ਕੇ ਕਰੀਬ ਸਾਢੇ ਤਿੰਨ ਘੰਟੇ ਤੱਕ ਰਿਕਾਰਡ ਦੀ ਜਾਂਚ ਕੀਤੀ। ਜਾਂਚ ਮਗਰੋਂ SIT ਮੈਂਬਰ ਐਸਪੀ ਗੁਰਬਖਸ਼ ਸਿੰਘ ਬੈਂਸ ਨੇ ਦਾਅਵਾ ਕੀਤਾ ਕਿ SGPC ਵੱਲੋਂ ਟੀਮ ਨੂੰ ਪੂਰਾ ਸਹਿਯੋਗ ਨਹੀਂ ਮਿਲ ਰਿਹਾ ਅਤੇ ਮੰਗੇ ਗਏ ਅਸਲ ਦਸਤਾਵੇਜ਼ਾਂ ਦੀ ਬਜਾਏ ਸਿਰਫ਼ ਫੋਟੋਕਾਪੀਆਂ ਹੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸਲ ਰਿਕਾਰਡ ਦੀ ਜਾਂਚ ਲਈ ਹੁਣ ਅਦਾਲਤ ਤੋਂ ਦਖ਼ਲ ਦੀ ਮੰਗ ਕੀਤੀ ਜਾਵੇਗੀ।

ਇਸਦੇ ਜਵਾਬ ਵਿੱਚ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ SIT ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਮੇਟੀ ਹਰ ਪੜਾਅ ‘ਤੇ ਜਾਂਚ ਵਿੱਚ ਸਹਿਯੋਗ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ SIT ਨੂੰ ਲੋੜ ਅਨੁਸਾਰ ਰਿਕਾਰਡ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਪੂਰੀ ਕਾਰਵਾਈ ਦੀ ਵੀਡੀਓਗ੍ਰਾਫੀ ਵੀ ਕੀਤੀ ਜਾਂਦੀ ਹੈ। ਧਾਮੀ ਨੇ ਕਿਹਾ ਕਿ ਅੱਜ ਲੈਜਰ ਅਤੇ ਬਿੱਲਾਂ ਦੀਆਂ ਕਾਪੀਆਂ ਟੀਮ ਨੂੰ ਦੇ ਦਿੱਤੀਆਂ ਗਈਆਂ ਹਨ, ਪਰ ਅਸਲ ਦਸਤਾਵੇਜ਼ ਸਿਰਫ਼ ਅਦਾਲਤੀ ਹੁਕਮਾਂ ਉਪਰੰਤ ਹੀ ਪੇਸ਼ ਕੀਤੇ ਜਾਣਗੇ, ਕਿਉਂਕਿ ਰਿਕਾਰਡ ਨਾਲ ਛੇੜਛਾੜ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 1 ਜੂਨ ਨੂੰ SGPC ਦੀ ਐਗਜ਼ੈਕਟਿਵ ਬਾਡੀ ਦੀ ਮੀਟਿੰਗ ਵਿੱਚ ਇਸ ਮਾਮਲੇ ‘ਤੇ ਵਿਚਾਰ ਕੀਤਾ ਜਾਵੇਗਾ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੇ ਹੁਕਮਾਂ ਦੇ ਅਧਾਰ ‘ਤੇ ਇਹ ਫੈਸਲਾ ਲਿਆ ਜਾਵੇਗਾ ਕਿ SIT ਨਾਲ ਅੱਗੇ ਵੀ ਸਹਿਯੋਗ ਜਾਰੀ ਰੱਖਣਾ ਹੈ ਜਾਂ ਨਹੀਂ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.