IMG-LOGO
ਹੋਮ ਪੰਜਾਬ: ਸੰਗਰੂਰ ਪੁਲਿਸ ਦੀ ਵੱਡੀ ਸਫਲਤਾ; 24 ਘੰਟਿਆਂ 'ਚ ਸਨੈਚਿੰਗ ਗੈਂਗ...

ਸੰਗਰੂਰ ਪੁਲਿਸ ਦੀ ਵੱਡੀ ਸਫਲਤਾ; 24 ਘੰਟਿਆਂ 'ਚ ਸਨੈਚਿੰਗ ਗੈਂਗ ਦੇ 5 ਮੈਂਬਰ ਗ੍ਰਿਫ਼ਤਾਰ

Admin User - May 28, 2026 09:37 PM
IMG

ਸੰਗਰੂਰ ਪੁਲਿਸ ਨੇ ਸਨੈਚਿੰਗ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਗਿਰੋਹ ਦਾ ਕੇਵਲ 24 ਘੰਟਿਆਂ ਦੇ ਅੰਦਰ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਐਸ.ਪੀ. ਡਾ. ਰਵਜੋਤ ਗਰੇਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਨੇ ਇਹ ਕਾਰਵਾਈ ਕੀਤੀ।

ਉਨ੍ਹਾਂ ਦੱਸਿਆ ਕਿ 25 ਮਈ 2026 ਨੂੰ ਅਮਿਤ ਕੁਮਾਰ ਉਰਫ਼ ਅਮਿਤ ਵਾਸੀ ਸੰਗਰੂਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਉਹ ਆਪਣੀ ਸਕੂਟਰੀ ‘ਤੇ ਸੁਨਾਮ ਤੋਂ ਸੰਗਰੂਰ ਵਾਪਸ ਆ ਰਿਹਾ ਸੀ ਤਾਂ ਫੋਕਲ ਪੁਆਇੰਟ ਸੁਨਾਮ ਰੋਡ ਨੇੜੇ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ। ਮੁਲਜ਼ਮਾਂ ਨੇ ਮੂੰਹ ਢੱਕੇ ਹੋਏ ਸਨ ਅਤੇ ਉਨ੍ਹਾਂ ਨੇ ਲੋਹੇ ਦੇ ਦਾਹ ਨਾਲ ਡਰਾ ਕੇ ਉਸ ਕੋਲੋਂ ਮੋਬਾਈਲ ਫੋਨ ਅਤੇ 6500 ਰੁਪਏ ਨਗਦ ਖੋਹ ਲਏ।

ਪੀੜਤ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਸਿਟੀ-1 ਸੰਗਰੂਰ ਵਿੱਚ BNS ਦੀਆਂ ਧਾਰਾਵਾਂ 307 ਅਤੇ 126(2) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਕੇਸ ਦੀ ਗੰਭੀਰਤਾ ਨੂੰ ਦੇਖਦਿਆਂ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਦਵਿੰਦਰ ਅੱਤਰੀ ਦੀ ਨਿਗਰਾਨੀ ਹੇਠ ਅਤੇ ਡੀਐਸਪੀ ਦਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਖਾਸ ਪੁਲਿਸ ਟੀਮਾਂ ਬਣਾਈਆਂ ਗਈਆਂ।

ਜਾਂਚ ਦੌਰਾਨ ਪੁਲਿਸ ਨੇ ਪ੍ਰਿਤਪਾਲ ਸਿੰਘ ਉਰਫ਼ ਨੋਨਾ, ਗੁਰਦੀਪ ਸਿੰਘ, ਬਲਜਿੰਦਰ ਸਿੰਘ, ਬੌਬੀ ਸਿੰਘ ਅਤੇ ਮਨਦੀਪ ਸਿੰਘ ਉਰਫ਼ ਨਿੱਕੂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਮੋਟਰਸਾਈਕਲ, ਦਾਹ ਲੋਹਾ, ਲੁੱਟਿਆ ਮੋਬਾਈਲ ਫੋਨ ਅਤੇ 2650 ਰੁਪਏ ਨਗਦ ਵੀ ਬਰਾਮਦ ਕੀਤੇ ਹਨ।

ਪੁੱਛਗਿੱਛ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੁੱਖ ਮੁਲਜ਼ਮਾਂ ਨੇ ਇਸ ਤੋਂ ਪਹਿਲਾਂ ਨਛੱਤਰ ਸਿੰਘ ਵਾਸੀ ਨੱਤ ਕੋਲੋਂ ਮੋਟਰਸਾਈਕਲ, ਮੋਬਾਈਲ ਅਤੇ ਨਗਦੀ ਖੋਹਣ ਦੀ ਵਾਰਦਾਤ ਵੀ ਕੀਤੀ ਸੀ। ਉਸ ਮਾਮਲੇ ਵਿੱਚ ਵੀ ਥਾਣਾ ਸਿਟੀ-1 ਸੰਗਰੂਰ ਵਿੱਚ ਕੇਸ ਦਰਜ ਹੈ। ਪੁਲਿਸ ਮੁਤਾਬਕ ਸਨੈਚਿੰਗ ਦੀ ਤਾਜ਼ਾ ਵਾਰਦਾਤ ਉਸੇ ਚੋਰੀਸ਼ੁਦਾ ਮੋਟਰਸਾਈਕਲ ਨਾਲ ਕੀਤੀ ਗਈ ਸੀ।

ਪੁਲਿਸ ਵੱਲੋਂ ਮੁਲਜ਼ਮਾਂ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.