IMG-LOGO
ਹੋਮ ਪੰਜਾਬ: ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ...

ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ...

Admin User - May 29, 2026 07:52 PM
IMG

ਚੰਡੀਗੜ੍ਹ, 29 ਮਈ-

ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ 'ਆਪ' ਦੇ ਪੱਖ ਵਿੱਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ 'ਤੇ ਇਕੱਠਾ ਹੋਣਾ ਸ਼ੁਰੂ ਹੋ ਗਏ।


ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਜੰਮ ਕੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਅਤੇ ਵਧਾਈ ਦੇ ਕੇ ਜਿੱਤ ਦਾ ਜਸ਼ਨ ਮਨਾਇਆ। 


ਇਸ ਵਿਜੇ ਉਤਸਵ ਦੇ ਮੌਕੇ 'ਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਤਮਾਮ ਸੀਨੀਅਰ ਆਗੂ, ਵਿਧਾਇਕ ਅਤੇ ਅਹੁਦੇਦਾਰ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਏ।


ਇਸ ਮੌਕੇ ਮੌਜੂਦ ਸੀਨੀਅਰ ਆਗੂਆਂ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ 'ਤੇ ਜਨਤਾ ਦੀ ਮੋਹਰ ਹੈ। ਨਗਰ ਨਿਗਮਾਂ ਵਿੱਚ ਵੀ ਹੁਣ 'ਆਪ' ਦੀ ਸਰਕਾਰ ਬਣਨ ਨਾਲ ਸ਼ਹਿਰਾਂ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ।


ਉੱਥੇ ਹੀ, 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਪੰਜਾਬ ਦੀ ਜਨਤਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੇ ਬਹੁਤ ਵੱਡਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ, "ਇਨ੍ਹਾਂ ਚੋਣਾਂ ਵਿੱਚ 'ਆਪ' ਦੇ ਪੱਖ ਵਿੱਚ ਆਏ ਨਤੀਜਿਆਂ ਨੂੰ ਲੈ ਕੇ ਮੈਂ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਾ ਵੱਡਾ ਸਨਮਾਨ ਅਤੇ ਆਸ਼ੀਰਵਾਦ ਦਿੱਤਾ ਹੈ।"


ਜਨਤਾ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦਾ ਇਮਾਨਦਾਰੀ ਦੀ ਰਾਜਨੀਤੀ ਕਰਨ ਦਾ ਤਰੀਕਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿਛਲੇ 4 ਸਾਲਾਂ ਦਾ ਕੰਮ ਕਰਨ ਦਾ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ।


ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਜਦੋਂ ਪੰਜਾਬ ਵਿੱਚ ਜ਼ਿਲ੍ਹਾ ਪੰਚਾਇਤ ਦੀਆਂ ਚੋਣਾਂ ਹੋਈਆਂ ਸਨ, ਉਦੋਂ ਪਿੰਡਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕਤਰਫ਼ਾ ਬੰਪਰ ਜਿੱਤ ਦਿਵਾਈ ਸੀ ਅਤੇ ਹੁਣ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਵਿੱਚ, ਖ਼ਾਸ ਕਰਕੇ ਸ਼ਹਿਰਾਂ ਦੇ ਲੋਕਾਂ ਨੇ ਇਹ ਸਪਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਨ੍ਹਾਂ ਨੂੰ ਸਾਡੀ ਸਰਕਾਰ ਦੇ ਜਨਹਿਤ ਦੇ ਕੰਮ ਪਸੰਦ ਆ ਰਹੇ ਹਨ।


ਸਿਸੋਦੀਆ ਨੇ ਕਿਹਾ ਕਿ ਮਾਨ ਸਾਹਿਬ ਦੀ ਸਰਕਾਰ ਨੇ ਬਿਜਲੀ, ਪਾਣੀ, ਰੁਜ਼ਗਾਰ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੋ ਕ੍ਰਾਂਤੀਕਾਰੀ ਕਦਮ ਚੁੱਕੇ ਹਨ, ਜਨਤਾ ਨੇ ਅੱਜ ਉਸ 'ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਇਸ ਚੋਣ ਨਤੀਜਿਆਂ ਨੇ ਦੋ ਬੇਹੱਦ ਸਾਫ਼ ਸੰਦੇਸ਼ ਦਿੱਤੇ ਹਨ। ਪਹਿਲਾ ਸੰਦੇਸ਼ ਜਨਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਆਪਣਾ ਸਮਰਥਨ ਦੇ ਕੇ ਦਿੱਤਾ ਹੈ, ਅਤੇ ਦੂਜਾ ਕਰਾਰਾ ਸੰਦੇਸ਼ ਜਨਤਾ ਨੇ 'ਈਡੀ ਪਾਰਟੀ' (ਭਾਜਪਾ) ਨੂੰ ਦਿੱਤਾ ਹੈ। ਪੰਜਾਬ ਦੇ ਜਾਗਰੂਕ ਵੋਟਰਾਂ ਨੇ ਇਹ ਸਾਫ਼ ਦੱਸ ਦਿੱਤਾ ਹੈ ਕਿ ਪੰਜਾਬ ਦੀ ਧਰਤੀ 'ਤੇ 'ਈਡੀ ਪਾਰਟੀ' ਅਤੇ ਉਸ ਦੀ ਬਦਲਾਖੋਰੀ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਇਸ ਚੋਣ ਵਿੱਚ ਜਨਤਾ ਨੇ 'ਈਡੀ ਪਾਰਟੀ' ਨੂੰ ਇਸ ਕਦਰ ਨਕਾਰਿਆ ਹੈ ਕਿ ਉਨ੍ਹਾਂ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਹੈ।


ਉਨ੍ਹਾਂ ਅੱਗੇ ਕਿਹਾ ਕਿ ਸਾਡੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਬਹੁਮਤ ਨਾਲ ਜਿੱਤਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਹਾਲਾਂਕਿ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਹੈ, ਪਰ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਜਿੱਤੇ ਸਾਡੇ ਇਹ ਤਮਾਮ ਨਵੇਂ ਚੁਣੇ ਗਏ ਮੇਅਰ ਅਤੇ ਕੌਂਸਲਰ ਹੁਣ ਜ਼ਮੀਨੀ ਪੱਧਰ 'ਤੇ ਮਾਨ ਸਾਹਿਬ ਦਾ ਹੱਥ ਵਟਾਉਣਗੇ। ਅਸੀਂ ਸਾਰੇ ਮਿਲ ਕੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਾਂਗੇ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਜਿੱਤ ਦਾ ਪਰਚਮ ਲਹਿਰਾਵਾਂਗੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.