ਤਾਜਾ ਖਬਰਾਂ
ਪੂਰਬੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੱਟ ਸਿੱਖ ਆਗੂ ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਬਣਾਉਣ ਦਾ ਵਿਰੋਧ ਕੀਤਾ ਹੈ। ਕੈਪਟਨ ਨੇ ਇਸ ਫੈਸਲੇ ‘ਤੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕੀਤੀ ਹੈ। ਇੱਕ ਇੰਟਰਵਿਊ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਸਿਆਸੀ ਸਮਰੱਥਾ ਦੇ ਲਿਹਾਜ਼ ਨਾਲ ਉਹ (ਕੇਵਲ ਢਿੱਲੋਂ) ਪੰਜਾਬ ਭਾਜਪਾ ਦੀ ਕਮਾਨ ਸੰਭਾਲਣ ਲਈ ਸਹੀ ਬਦਲ ਨਹੀਂ ਹਨ।
ਕੈਪਟਨ ਨੇ ਕਿਹਾ ਕਿ ਕੇਵਲ ਢਿੱਲੋਂ ਨੂੰ ਪ੍ਰਧਾਨ ਬਣਾਉਣ ਤੋਂ ਪਹਿਲਾਂ ਉਨ੍ਹਾਂ ਦੀ ਰਾਏ ਤੱਕ ਨਹੀਂ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਢਿੱਲੋਂ ਮੇਰੇ ਪੁਰਾਣੇ ਮਿੱਤਰ ਹਨ, ਪਰ ਦੋਸਤੀ ਆਪਣੀ ਜਗ੍ਹਾ ਹੈ ਅਤੇ ਸਿਆਸੀ ਯੋਗਤਾ ਆਪਣੀ ਜਗ੍ਹਾ। ਕੈਪਟਨ ਮੁਤਾਬਕ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੂੰ ਹਟਾਉਣ ਦੀ ਕੋਈ ਲੋੜ ਨਹੀਂ ਸੀ, ਕਿਉਂਕਿ ਦੋਵੇਂ ਹੀ ਬਹੁਤ ਵਧੀਆ ਤਰੀਕੇ ਨਾਲ ਕੰਮ ਕਰ ਰਹੇ ਸਨ। ਇਸ ਦੇ ਨਾਲ ਹੀ ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਭਾਜਪਾ ਵਿੱਚ ਫੈਸਲੇ ਉੱਪਰੋਂ ਥੋਪੇ ਜਾਂਦੇ ਹਨ, ਜਦੋਂਕਿ ਕਾਂਗਰਸ ਵਿੱਚ ਪਹਿਲਾਂ ਸਲਾਹ-ਮਸ਼ਵਰਾ ਕੀਤਾ ਜਾਂਦਾ ਸੀ।
Get all latest content delivered to your email a few times a month.