ਤਾਜਾ ਖਬਰਾਂ
ਲਗਭਗ ਇੱਕ ਹਫ਼ਤੇ ਤੋਂ ਚੱਲ ਰਹੀ ਖਿੱਚੋਤਾਣ ਦਰਮਿਆਨ ਹਰਿਆਣਾ ਦੀ ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਏਸ਼ੀਆਈ ਖੇਡਾਂ 2026 ਲਈ ਕਰਵਾਏ ਜਾ ਰਹੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਸਟੇਡੀਅਮ ਪਹੁੰਚ ਚੁੱਕੀ ਹੈ। ਕੁਸ਼ਤੀ ਫੈਡਰੇਸ਼ਨ ਨਾਲ ਚੱਲ ਰਹੇ ਵਿਵਾਦਾਂ ਦੇ ਮੱਦੇਨਜ਼ਰ ਇੰਦਰਾ ਗਾਂਧੀ ਸਟੇਡੀਅਮ ਅਤੇ ਟਰਾਇਲ ਖੇਤਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਸਟੇਡੀਅਮ ਵਿੱਚ ਦਾਖ਼ਲ ਹੁੰਦੇ ਸਮੇਂ ਗੇਟ ਨੰਬਰ 18 ‘ਤੇ ਵਿਨੇਸ਼ ਫੋਗਾਟ ਅਤੇ ਉਨ੍ਹਾਂ ਦੇ ਪਤੀ ਸੋਮਵੀਰ ਰਾਠੀ ਦੀ ਸੁਰੱਖਿਆ ਕਰਮਚਾਰੀਆਂ ਨਾਲ ਬਹਿਸ ਵੀ ਹੋਈ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਤੋਂ ਬਾਅਦ ਵਿਨੇਸ਼ ਫੋਗਾਟ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਹ ਮੈਟ ‘ਤੇ ਉਤਰਨ ਤੋਂ ਪਹਿਲਾਂ ਆਪਣੇ ਕੋਚ ਅਤੇ ਸਪੋਰਟ ਸਟਾਫ ਨਾਲ ਰਣਨੀਤੀ ਬਣਾਉਂਦੀ ਅਤੇ ਵਾਰਮ-ਅੱਪ ਕਰਦੀ ਦਿਖਾਈ ਦਿੱਤੀ।
ਵਿਨੇਸ਼ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਵਜ਼ਨ 1 ਘੰਟੇ ਬਾਅਦ ਹੋਇਆ, ਪਰ ਉਨ੍ਹਾਂ ਨੇ ਇਹ ਵੀ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ 53 ਕਿਲੋਗ੍ਰਾਮ ਭਾਰ ਦਾ ਟੈਸਟ ਪਾਸ ਕਰ ਲਿਆ ਹੈ। ਉਨ੍ਹਾਂ ਦਾ ਪਹਿਲਾ ਮੁਕਾਬਲਾ ਹਰਿਆਣਾ ਦੀ ਜਯੋਤੀ ਨਾਲ ਹੋਵੇਗਾ। ਫੈਡਰੇਸ਼ਨ ਵੱਲੋਂ ਮੁਕਾਬਲਿਆਂ ਦਾ ਸ਼ਡਿਊਲ (ਫਿਕਸਚਰ) ਜਾਰੀ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਹੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਏਸ਼ੀਆਈ ਖੇਡਾਂ ਦੇ ਟਰਾਇਲ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਸੀ। 28 मई (ਮਈ) ਨੂੰ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (WFI) ਨੇ ਫੋਗਾਟ ਦੇ ਟਰਾਇਲ ‘ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਜਸਟਿਸ ਪੀ.ਐਸ. ਨਰਸਿਮ੍ਹਾ ਅਤੇ ਜਸਟਿਸ ਆਲੋਕ ਅਰਾਧੇ ਦੇ ਬੈਂਚ ਨੇ ਖਾਰਜ ਕਰ ਦਿੱਤਾ ਸੀ।
Get all latest content delivered to your email a few times a month.