IMG-LOGO
ਹੋਮ ਪੰਜਾਬ: ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ...

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

Admin User - May 30, 2026 07:35 PM
IMG

ਚੰਡੀਗੜ੍ਹ/ਅੰਮ੍ਰਿਤਸਰ, 30 ਮਈ:

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ  ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ। 

ਉਨ੍ਹਾਂ ਕਿਹਾ "ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ." 

ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ਪਹੁੰਚ ਅਤੇ ਸੇਵਾ ਯਕੀਨੀ ਬਣਾਉਣ ਲਈ ਇਹ ਨਵੀਂ ਇਮਾਰਤ ਵਿਕਸਤ ਕੀਤੀ ਗਈ ਹੈ। ਉਨ੍ਹਾਂ ਨੇ ਇਸਨੂੰ ਸੂਬੇ ਦੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅੰਮ੍ਰਿਤਸਰ ਦੇ ਵਸਨੀਕਾਂ ਲਈ ਜਨਤਕ ਸੇਵਾ ਪ੍ਰਦਾਨ ਪ੍ਰਣਾਲੀ ਵਿੱਚ ਸੁਧਾਰ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦੱਸਿਆ।

ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਵੀ ਮੌਜੂਦ ਸਨ, ਨੇ ਅਪਰਾਧ ਦੇ ਦਿਨੋ ਦਿਨ ਉੱਭਰ ਰਹੇ ਰੁਝਾਨਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਰੋਕਥਾਮ ਪੁਲਿਸਿੰਗ ਰਣਨੀਤੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਾਨੂੰਨ ਅਤੇ ਵਿਵਸਥਾ 'ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ। 

ਉਨ੍ਹਾਂ ਕਿਹਾ "ਅਸੀਂ ਸਾਡੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਸਰਗਰਮੀ ਨਾਲ ਅਪਗ੍ਰੇਡ ਕਰਕੇ ਅਤੇ ਤਕਨੀਕੀ ਤਰੱਕੀ ਨੂੰ ਅਪਣਾ ਕੇ ਜਨਤਕ ਸੁਰੱਖਿਆ ਅਤੇ ਸਕਿਉਰਟੀ ਨੂੰ ਹੋਰ ਵਧਾਉਣ 'ਤੇ ਲਗਾਤਾਰ ਧਿਆਨ ਕੇਂਦਰਤ ਕਰ ਰਹੇ ਹਾਂ। 


ਆਪਸੀ ਭਾਈਚਾਰੇ ਅਤੇ ਟੀਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਨੇ 'ਬੜਾ ਖਾਣਾ' ‘ਤੇ ਸਾਰੇ ਰੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਖਾਣਾ ਖਾਧਾ ਅਤੇ ਪੁਲਿਸ ਬਲ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।

ਇਸ ਸਮਾਗਮ ਦੌਰਾਨ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਬੀਐਸਐਫ, ਨਿਆਂਪਾਲਿਕਾ ਅਤੇ ਸਿਵਲ ਪ੍ਰਸ਼ਾਸਨ ਦੇ ਉੱਘੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ, ਡਿਪਟੀ ਜਨਰਲ ਆਫ਼ਿਸਰ ਕਮਾਂਡਿੰਗ ਅਤੇ ਹਵਾਈ ਫੌਜ ਤੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

'ਬੜਾ ਖਾਣਾ' ਸਮਾਗਮ ਦੌਰਾਨ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨਾਲ ਵਿਆਪਕ ਤੌਰ 'ਤੇ ਗੱਲਬਾਤ ਕੀਤੀ, ਉਨ੍ਹਾਂ ਦੇ ਅਨੁਭਵ ਅਤੇ ਫੀਡਬੈਕ ਨੂੰ ਸੁਣਿਆ ਅਤੇ ਉਨ੍ਹਾਂ ਦੇ ਸਮਰਪਣ, ਕੁਰਬਾਨੀਆਂ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਪੁਲਿਸ ਬਲ ਨੂੰ ਪੇਸ਼ੇਵਰਤਾ, ਇਮਾਨਦਾਰੀ ਅਤੇ ਸਾਹਸ ਨਾਲ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਲੀਡਰਸ਼ਿਪ ਵੱਲੋਂ ਅਟੁੱਟ ਸਮਰਥਨ ਦਾ ਭਰੋਸਾ ਵੀ ਦਿੱਤਾ।

ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਦੌਰਾਨ ਮਿਸਾਲੀ ਸੇਵਾ, ਸਮਰਪਣ ਅਤੇ ਪੇਸ਼ੇਵਰਤਾ ਦੇ ਸਨਮਾਨ ਵਿੱਚ ਡੀਜੀਪੀ ਕਮੈਨਡੇਸ਼ਨ ਡਿਸਕਸ, ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.