IMG-LOGO
ਹੋਮ ਪੰਜਾਬ: SC ਭਾਈਚਾਰੇ ਬਾਰੇ ਟਿੱਪਣੀ ਮਾਮਲੇ ‘ਚ ਰਵਨੀਤ ਬਿੱਟੂ ਨੇ ਮੰਨੀ...

SC ਭਾਈਚਾਰੇ ਬਾਰੇ ਟਿੱਪਣੀ ਮਾਮਲੇ ‘ਚ ਰਵਨੀਤ ਬਿੱਟੂ ਨੇ ਮੰਨੀ ਗਲਤੀ, ਜਨਤਕ ਤੌਰ ‘ਤੇ ਮੰਗੀ ਮਾਫ਼ੀ

Admin User - May 31, 2026 06:07 PM
IMG

ਨਗਰ ਕੌਂਸਲ ਚੋਣਾਂ ਦੌਰਾਨ ਅਨੁਸੂਚਿਤ ਜਾਤੀ (SC) ਭਾਈਚਾਰੇ ਸਬੰਧੀ ਦਿੱਤੇ ਗਏ ਆਪਣੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹੇਆਮ ਖੇਦ ਪ੍ਰਗਟ ਕੀਤਾ ਹੈ। ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਰਤੇ ਗਏ ਸ਼ਬਦ ਅਣਉਚਿਤ ਸਨ ਅਤੇ ਇੱਕ ਜ਼ਿੰਮੇਵਾਰ ਜਨਤਕ ਨੁਮਾਇੰਦੇ ਵਜੋਂ ਉਨ੍ਹਾਂ ਨੂੰ ਅਜਿਹੀ ਭਾਸ਼ਾ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸੀ।

ਉਨ੍ਹਾਂ ਕਿਹਾ ਕਿ ਉਹ ਆਪਣੇ ਬਿਆਨ ਕਾਰਨ ਦੁਖੀ ਹਨ ਅਤੇ ਸਮਾਜ ਦੇ ਹਰ ਉਸ ਵਿਅਕਤੀ ਤੋਂ ਦਿਲੋਂ ਮਾਫ਼ੀ ਮੰਗਦੇ ਹਨ ਜਿਸ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਬਿੱਟੂ ਨੇ ਕਿਹਾ ਕਿ ਉਹ ਹੱਥ ਜੋੜ ਕੇ ਅਤੇ ਸਿਰ ਝੁਕਾ ਕੇ ਖਿਮਾ ਮੰਗਦੇ ਹਨ ਅਤੇ ਆਪਣੇ ਬਿਆਨ ਲਈ ਪੂਰੀ ਜ਼ਿੰਮੇਵਾਰੀ ਸਵੀਕਾਰ ਕਰਦੇ ਹਨ।

ਕੇਂਦਰੀ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਦੇਸ਼ ਦੀਆਂ ਸਾਰੀਆਂ ਸੰਵਿਧਾਨਕ ਸੰਸਥਾਵਾਂ ਦਾ ਸਤਿਕਾਰ ਕਰਦੇ ਹਨ। ਜੇਕਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਉਨ੍ਹਾਂ ਨੂੰ ਸਪਸ਼ਟੀਕਰਨ ਜਾਂ ਮਾਫ਼ੀ ਲਈ ਬੁਲਾਉਂਦਾ ਹੈ ਤਾਂ ਉਹ ਖੁਦ ਹਾਜ਼ਰ ਹੋਣਗੇ। ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ ‘ਤੇ ਉਹ ਲਿਖਤੀ ਰੂਪ ਵਿੱਚ ਵੀ ਆਪਣਾ ਪੱਖ ਰੱਖਣ ਅਤੇ ਮਾਫ਼ੀ ਦੇਣ ਲਈ ਤਿਆਰ ਹਨ।

ਦੂਜੇ ਪਾਸੇ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਕਮਿਸ਼ਨ ਨੇ ਸੰਗਰੂਰ ਪੁਲਿਸ ਤੋਂ ਇਸ ਮਾਮਲੇ ਦੀ ਵਿਸਥਾਰਪੂਰਵਕ ਰਿਪੋਰਟ 1 ਜੂਨ 2026 ਸਵੇਰੇ 9 ਵਜੇ ਤੱਕ ਮੰਗੀ ਹੈ। ਐਸਐਸਪੀ ਸੰਗਰੂਰ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਦਕਿ ਐਸਪੀ ਹੈੱਡਕੁਆਰਟਰ ਨੂੰ ਨਿੱਜੀ ਤੌਰ ‘ਤੇ ਕਮਿਸ਼ਨ ਅੱਗੇ ਪੇਸ਼ ਹੋ ਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।

ਕਮਿਸ਼ਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਰਿਪੋਰਟ ਪੇਸ਼ ਨਹੀਂ ਕੀਤੀ ਜਾਂਦੀ ਤਾਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ, 2004 ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮਾਮਲੇ ‘ਤੇ ਹੁਣ ਸਭ ਦੀਆਂ ਨਜ਼ਰਾਂ ਕਮਿਸ਼ਨ ਦੀ ਅਗਲੀ ਕਾਰਵਾਈ ਅਤੇ ਜਾਂਚ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.