IMG-LOGO
ਹੋਮ ਪੰਜਾਬ: ਮਜੀਠਾ ਹਲਕੇ ਤੋਂ ਆਪ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ...

ਮਜੀਠਾ ਹਲਕੇ ਤੋਂ ਆਪ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਬਿਕਰਮ ਮਜੀਠੀਆ ‘ਤੇ ਲਗਾਏ ਗੰਭੀਰ ਦੋਸ਼

Admin User - Jun 01, 2026 07:55 PM
IMG

ਮਜੀਠਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆਖ਼ਿਲਾਫ਼ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਿਸ ਵਿਅਕਤੀ ਨੂੰ ਪੁਲਿਸ ਥਾਣੇ ਤੋਂ ਛੁਡਵਾਉਣ ਲਈ ਉਹ ਪਹੁੰਚੇ ਸਨ, ਉਸ ਖ਼ਿਲਾਫ਼ ਕਤਲ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੰਬੰਧਿਤ ਵਿਅਕਤੀ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਰਿਹਾਅ ਹੋਇਆ ਸੀ ਅਤੇ ਉਸ ਦਾ ਅਪਰਾਧਿਕ ਰਿਕਾਰਡ ਵੀ ਰਿਹਾ ਹੈ।

ਤਲਬੀਰ ਗਿੱਲ ਮੁਤਾਬਕ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਮਰਥਕਾਂ ‘ਤੇ ਹਮਲਾ ਕਰਨ ਅਤੇ ਇੱਕ ਪਾਰਟੀ ਆਗੂ ਦੀ ਸੋਨੇ ਦੀ ਚੇਨ ਖੋਹਣ ਦੇ ਮਾਮਲੇ ਵਿੱਚ ਵੀ ਉਸ ਵਿਅਕਤੀ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਉਸ ਮਾਮਲੇ ਸਬੰਧੀ ਪੁੱਛਗਿੱਛ ਕਰ ਰਹੀ ਸੀ, ਪਰ ਇਸ ਦੌਰਾਨ ਮਜੀਠੀਆ ਥਾਣੇ ਵਿੱਚ ਪਹੁੰਚ ਗਏ ਅਤੇ ਉਥੇ ਹੰਗਾਮਾ ਕੀਤਾ।

AAP ਆਗੂ ਨੇ ਮਜੀਠੀਆ ‘ਤੇ ਨੌਜਵਾਨਾਂ ਨੂੰ ਗਲਤ ਦਿਸ਼ਾ ਵੱਲ ਧੱਕਣ ਅਤੇ ਉਨ੍ਹਾਂ ਨੂੰ ਭੜਕਾਉਣ ਵਾਲੇ ਬਿਆਨ ਦੇਣ ਦੇ ਵੀ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਪਰਨ ਵਾਲੀਆਂ ਕਈ ਸੰਵੇਦਨਸ਼ੀਲ ਘਟਨਾਵਾਂ ‘ਤੇ ਮਜੀਠੀਆ ਵੱਲੋਂ ਤੁਰੰਤ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ, ਜਿਸ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੁੰਦੇ ਹਨ।

ਤਲਬੀਰ ਗਿੱਲ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਇਨ੍ਹਾਂ ਧਮਕੀਆਂ ਪਿੱਛੇ ਵੀ ਉਨ੍ਹਾਂ ਨੇ ਮਜੀਠੀਆ ਦੀ ਭੂਮਿਕਾ ਹੋਣ ਦਾ ਸ਼ੱਕ ਜਤਾਇਆ। ਹਾਲਾਂਕਿ, ਇਨ੍ਹਾਂ ਦੋਸ਼ਾਂ ਸਬੰਧੀ ਮਜੀਠੀਆ ਜਾਂ ਅਕਾਲੀ ਦਲ ਵੱਲੋਂ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

ਅਜਨਾਲਾ ਥਾਣਾ ਮਾਮਲੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਤਲਬੀਰ ਗਿੱਲ ਨੇ ਕਿਹਾ ਕਿ Punjab Police ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲੇ ਹਰ ਵਿਅਕਤੀ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣੇ ਵਿੱਚ ਹੋਈ ਘਟਨਾ ਦੀਆਂ ਵੀਡੀਓਜ਼ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਅੰਤ ਵਿੱਚ ਤਲਬੀਰ ਗਿੱਲ ਨੇ ਮਜੀਠਾ ਦੇ ਨੌਜਵਾਨਾਂ ਨੂੰ ਸ਼ਾਂਤੀ ਅਤੇ ਕਾਨੂੰਨ ਦਾ ਰਾਹ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਆਗੂ ਦੇ ਪ੍ਰਭਾਵ ਹੇਠ ਆ ਕੇ ਲੜਾਈ-ਝਗੜਿਆਂ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਣ, ਸਗੋਂ ਸਮਾਜ ਦੀ ਤਰੱਕੀ ਅਤੇ ਇਲਾਕੇ ਦੇ ਵਿਕਾਸ ਲਈ ਆਪਣਾ ਯੋਗਦਾਨ ਪਾਉਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.