IMG-LOGO
ਹੋਮ ਪੰਜਾਬ, ਰਾਸ਼ਟਰੀ, ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2026 ਲਈ ਰਜਿਸਟ੍ਰੇਸ਼ਨ ਸ਼ੁਰੂ, 31...

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2026 ਲਈ ਰਜਿਸਟ੍ਰੇਸ਼ਨ ਸ਼ੁਰੂ, 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ

Admin User - Jun 02, 2026 03:39 PM
IMG

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਹਰ ਸਾਲ ਦੇਸ਼ ਦੇ ਪ੍ਰਤਿਭਾਸ਼ਾਲੀ ਅਤੇ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਸਾਲ 2026 ਲਈ ਇਸ ਪ੍ਰਤਿਸ਼ਠਿਤ ਪੁਰਸਕਾਰ ਵਾਸਤੇ ਨਾਮਜ਼ਦਗੀਆਂ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦੀ ਆਖਰੀ ਮਿਤੀ 31 ਜੁਲਾਈ 2026 ਨਿਰਧਾਰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ, ਸਮਾਜ ਸੇਵਾ, ਖੇਡਾਂ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ ਸੰਭਾਲ, ਕਲਾ ਅਤੇ ਸੱਭਿਆਚਾਰ ਜਾਂ ਨਵੀਨਤਾ ਦੇ ਖੇਤਰ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕੀਤੀਆਂ ਹੋਣ। ਇਸ ਤੋਂ ਇਲਾਵਾ ਉਹ ਬੱਚੇ ਵੀ ਇਸ ਸਨਮਾਨ ਲਈ ਯੋਗ ਹਨ ਜੋ ਆਪਣੇ ਕੰਮਾਂ ਰਾਹੀਂ ਹੋਰ ਬੱਚਿਆਂ ਲਈ ਪ੍ਰੇਰਣਾ ਸਰੋਤ ਅਤੇ ਰੋਲ ਮਾਡਲ ਬਣੇ ਹੋਣ।

ਪੁਰਸਕਾਰ ਲਈ ਅਰਜ਼ੀ ਦੇਣ ਵਾਲਾ ਬੱਚਾ ਭਾਰਤ ਦਾ ਨਾਗਰਿਕ ਹੋਣਾ ਚਾਹੀਦਾ ਹੈ ਅਤੇ 31 ਜੁਲਾਈ 2026 ਤੱਕ ਉਸ ਦੀ ਉਮਰ 18 ਸਾਲ ਤੋਂ ਘੱਟ ਹੋਣੀ ਲਾਜ਼ਮੀ ਹੈ। ਯੋਗ ਉਮੀਦਵਾਰ ਜਾਂ ਉਨ੍ਹਾਂ ਦੇ ਮਾਪੇ ਸਰਕਾਰੀ ਪੋਰਟਲ awards.gov.in 'ਤੇ ਜਾ ਕੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੀਰਤਾ ਪੁਰਸਕਾਰਾਂ ਦੇ ਨਾਂ 'ਤੇ ਕੰਮ ਕਰਨ ਵਾਲੀ ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਇਸ ਸਬੰਧੀ ਕੋਈ ਮਾਨਤਾ ਜਾਂ ਵਿੱਤੀ ਸਹਾਇਤਾ ਪ੍ਰਾਪਤ ਨਹੀਂ ਹੈ। ਇਸ ਲਈ ਬੱਚਿਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਹੋਰ ਪੋਰਟਲ ਜਾਂ ਸੰਸਥਾ ਰਾਹੀਂ ਰਜਿਸਟ੍ਰੇਸ਼ਨ ਕਰਨ ਦੀ ਬਜਾਏ ਕੇਵਲ ਸਰਕਾਰੀ ਵੈੱਬਸਾਈਟ 'ਤੇ ਹੀ ਆਪਣੀ ਅਰਜ਼ੀ ਜਮ੍ਹਾਂ ਕਰਵਾਉਣ।

ਉਨ੍ਹਾਂ ਜ਼ਿਲ੍ਹੇ ਦੇ ਸਕੂਲਾਂ, ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਵੱਖ-ਵੱਖ ਖੇਤਰਾਂ ਵਿੱਚ ਮਾਣਯੋਗ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਦੀਆਂ ਅਰਜ਼ੀਆਂ ਵੱਧ ਤੋਂ ਵੱਧ ਗਿਣਤੀ ਵਿੱਚ ਭੇਜੀਆਂ ਜਾਣ ਤਾਂ ਜੋ ਇਹ ਪ੍ਰਤਿਭਾਵਾਂ ਰਾਸ਼ਟਰੀ ਪੱਧਰ 'ਤੇ ਆਪਣੀ ਵਿਲੱਖਣ ਪਹਿਚਾਣ ਬਣਾ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.