ਤਾਜਾ ਖਬਰਾਂ
ਲੁਧਿਆਣਾ ਪੁਲਿਸ ਨੇ ਅਪਰਾਧੀਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਵਾਹਨ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ 6 ਚੋਰੀਸ਼ੁਦਾ ਐਕਟਿਵਾ, 2 ਮੋਬਾਈਲ ਫ਼ੋਨ ਅਤੇ ਇੱਕ ਗੈਸ ਸਿਲੰਡਰ ਬਰਾਮਦ ਕੀਤਾ ਹੈ।
ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ DMC ਚੌਕੀ ਦੀ ਟੀਮ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਐਕਟਿਵਾ 'ਤੇ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁੱਛਗਿੱਛ ਦੌਰਾਨ ਦੋਵਾਂ ਨੇ ਵਾਹਨ ਚੋਰੀਆਂ ਵਿੱਚ ਆਪਣੀ ਸ਼ਮੂਲੀਅਤ ਕਬੂਲ ਕਰ ਲਈ, ਜਿਸ ਤੋਂ ਬਾਅਦ ਚੋਰੀਸ਼ੁਦਾ ਵਾਹਨਾਂ ਦੀ ਬਰਾਮਦਗੀ ਹੋਈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਹੇਮੰਤ ਵਰਮਾ ਉਰਫ਼ ਕਾਕਾ ਉਰਫ਼ ਪ੍ਰਿੰਸ ਅਤੇ ਗੁਲਸ਼ਨ ਸ਼ਰਮਾ ਉਰਫ਼ ਗੋਸ਼ਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਹੇਮੰਤ ਵਰਮਾ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਦਕਿ ਗੁਲਸ਼ਨ ਸ਼ਰਮਾ ਦਾ ਇਹ ਪਹਿਲਾ ਅਪਰਾਧਿਕ ਮਾਮਲਾ ਹੈ।
ਥਾਣਾ ਡਵੀਜ਼ਨ ਨੰਬਰ-8 ਵਿੱਚ ਦੋਵਾਂ ਖ਼ਿਲਾਫ਼ BNS ਦੀਆਂ ਸੰਬੰਧਿਤ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਹੁਣ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਇਹ ਗਿਰੋਹ ਸ਼ਹਿਰ ਵਿੱਚ ਹੋਈਆਂ ਹੋਰ ਚੋਰੀਆਂ ਨਾਲ ਵੀ ਜੁੜਿਆ ਹੋਇਆ ਹੈ।
Get all latest content delivered to your email a few times a month.