IMG-LOGO
ਹੋਮ ਪੰਜਾਬ: 1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ...

1.30 ਲੱਖ ਰੁਪਏ ਦੀ ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾਗ੍ਰਿਫ਼ਤਾਰ

Admin User - Jun 03, 2026 04:29 PM
IMG

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਫਿਰੋਜ਼ਪੁਰ ਦੇ ਸੀਆਈਏ ਸਟਾਫ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1.30 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਫਿਰੋਜ਼ਪੁਰ ਦੇ ਪਿੰਡ ਨੌਰੰਗ ਕੇ ਲੇਲੀ ਦੇ ਇੱਕ ਵਸਨੀਕ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ।

ਸ਼ਿਕਾਇਤਕਰਤਾ, ਜੋ ਪਸ਼ੂਆਂ ਦੀ ਖਰੀਦ-ਫ਼ਰੋਖ਼ਤ ਦਾ ਕਾਰੋਬਾਰ ਕਰਦਾ ਹੈ, ਨੇ ਦੋਸ਼ ਲਗਾਇਆ ਕਿ ਉਸਦੇ ਇੱਕ ਰਿਸ਼ਤੇਦਾਰ ਖ਼ਿਲਾਫ਼ ਦਰਜ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਾਉਣ ਅਤੇ ਜ਼ਮਾਨਤ ਲਈ ਰਾਹ ਸੁਗਮ ਕਰਨ ਦੇ ਬਦਲੇ ਏਐਸਆਈ ਨੇ 2.5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਬਾਅਦ ਵਿੱਚ ਇਹ ਸੌਦਾ 2.3 ਲੱਖ ਰੁਪਏ ਵਿੱਚ ਤੈਅ ਹੋ ਗਿਆ ਅਤੇ ਇੱਕ ਲੱਖ ਰੁਪਏ ਪਹਿਲਾਂ ਹੀ ਲਏ ਜਾ ਚੁੱਕੇ ਸਨ।

ਜਦੋਂ ਮੁਲਜ਼ਮ ਨੇ ਬਾਕੀ ਰਕਮ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏਐਸਆਈ ਗੁਰਜੀਤ ਸਿੰਘ ਨੂੰ 1.30 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.