IMG-LOGO
ਹੋਮ ਪੰਜਾਬ: ਚੋਣ ਤਹਿਸੀਲਦਾਰ ਸੰਜੇ ਕੁਮਾਰ ਬਣੇ ਸਹਾਇਕ ਮੁੱਖ ਚੋਣ ਅਫਸਰ, ਡੀਸੀ...

ਚੋਣ ਤਹਿਸੀਲਦਾਰ ਸੰਜੇ ਕੁਮਾਰ ਬਣੇ ਸਹਾਇਕ ਮੁੱਖ ਚੋਣ ਅਫਸਰ, ਡੀਸੀ ਨੇ ਦਿੱਤੀ ਵਧਾਈ

Admin User - Jun 04, 2026 06:48 PM
IMG

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਨੂੰ ਵਿਭਾਗ ਵੱਲੋਂ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਦੇ ਅਹੁਦੇ 'ਤੇ ਪਦਉੱਨਤ ਕੀਤਾ ਗਿਆ ਹੈ। ਇਸ ਉਪਲਬਧੀ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।

ਸਮਾਗਮ ਦੌਰਾਨ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਜੇ ਕੁਮਾਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਚੋਣ ਤਹਿਸੀਲਦਾਰ ਵਜੋਂ ਆਪਣੇ ਅੱਠ ਸਾਲਾਂ ਦੇ ਕਾਰਜਕਾਲ ਵਿੱਚ ਚੋਣ ਪ੍ਰਬੰਧਨ ਨਾਲ ਜੁੜੇ ਕੰਮਾਂ ਨੂੰ ਇਮਾਨਦਾਰੀ, ਲਗਨ ਅਤੇ ਪੇਸ਼ੇਵਰ ਤਰੀਕੇ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਸੰਜੇ ਕੁਮਾਰ ਦਾ ਤਜਰਬਾ ਅਤੇ ਸਮਰਪਣ ਨਵੀਂ ਜ਼ਿੰਮੇਵਾਰੀ ਵਿੱਚ ਵੀ ਲਾਭਦਾਇਕ ਸਾਬਤ ਹੋਵੇਗਾ।

ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੀਤਿਕਾ ਸਿੰਘ ਨੇ ਵੀ ਉਨ੍ਹਾਂ ਨੂੰ ਇਸ ਤਰੱਕੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਸਫਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ, ਚੋਣ ਕਾਨੂੰਨਗੋ ਸੁਰਿੰਦਰ ਕੁਮਾਰ, ਵਰੁਣ, ਜਗਤਾਰ ਸਿੰਘ ਸਮੇਤ ਚੋਣ ਸ਼ਾਖਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਸੰਜੇ ਕੁਮਾਰ ਨੂੰ ਮੁਬਾਰਕਬਾਦ ਦਿੱਤੀ।

ਆਪਣੇ ਸੰਬੋਧਨ ਵਿੱਚ ਸੰਜੇ ਕੁਮਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮੂਹ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕਾਰਜਕਾਲ ਦੌਰਾਨ ਮਿਲੇ ਸਹਿਯੋਗ ਅਤੇ ਮਾਰਗਦਰਸ਼ਨ ਨੇ ਹੀ ਇਸ ਮਕਾਮ ਤੱਕ ਪਹੁੰਚਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.