IMG-LOGO
ਹੋਮ ਪੰਜਾਬ: ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਨਕੇਲ ਕੱਸਣ ਵਾਲਾ ਦੇਸ਼ ਦਾ...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ - ਕੇਜਰੀਵਾਲ

Admin User - Jun 06, 2026 08:05 AM
IMG

ਨਵੀਂ ਦਿੱਲੀ, 06 ਜੂਨ - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ 'ਤੇ ਨਕੇਲ ਕੱਸਣ ਦੇ ਸੀਐਮ ਭਗਵੰਤ ਸਿੰਘ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਕੂਲਾਂ ਵਿੱਚ 5 ਫੀਸਦੀ ਤੋਂ ਵੱਧ ਵਧਾਈ ਗਈ ਫੀਸ ਨੂੰ ਵਾਪਸ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਦੋਂ "ਆਪ" ਦੀ ਸਰਕਾਰ ਸੀ, ਉਦੋਂ ਉੱਥੇ ਵੀ ਪ੍ਰਾਈਵੇਟ ਸਕੂਲਾਂ ਵਿੱਚ ਮਨਮਾਨੇ ਢੰਗ ਨਾਲ ਵਧਾਈ ਗਈ ਫੀਸ ਵਾਪਸ ਕਰਵਾਈ ਗਈ ਸੀ। ਅਜਿਹਾ ਹੀ ਹੁਣ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਇੱਕ ਪਾਸੇ ਅਸੀਂ ਸਰਕਾਰੀ ਸਕੂਲ ਵਧੀਆ ਕਰ ਰਹੇ ਹਾਂ ਤਾਂ ਦੂਜੇ ਪਾਸੇ ਨਿੱਜੀ ਸਕੂਲਾਂ ਦੇ ਬੱਚਿਆਂ ਨੂੰ ਫੀਸਾਂ ਦੀ ਮਾਰ ਤੋਂ ਬਚਾ ਰਹੇ ਹਾਂ। ਇਸੇ ਤਰ੍ਹਾਂ ਪੂਰੇ ਦੇਸ਼ ਵਿੱਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲਗਾਮ ਲੱਗਣੀ ਚਾਹੀਦੀ ਹੈ।


ਸ਼ੁੱਕਰਵਾਰ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਇੱਕ ਵੀਡੀਓ ਜਾਰੀ ਕਰਕੇ ਕਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਬਹੁਤ ਵਧੀਆ ਫੈਸਲਾ ਲਿਆ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਇੱਕ ਕਾਨੂੰਨ ਲਿਆਂਦਾ ਜਾਵੇਗਾ। ਇਸ ਦੇ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਇੱਕ ਸਾਲ ਵਿੱਚ ਪੰਜ ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਲਾਇਬ੍ਰੇਰੀ ਫੀਸ, ਡਿਵੈਲਪਮੈਂਟ ਫੀਸ ਅਤੇ ਹੋਰ ਸਾਰੇ ਤਰ੍ਹਾਂ ਦੀਆਂ ਫੀਸਾਂ ਨੂੰ ਮਿਲਾ ਕੇ ਵੀ ਕੋਈ ਸਕੂਲ ਇੱਕ ਸਾਲ ਵਿੱਚ ਪੰਜ ਫੀਸਦੀ ਤੋਂ ਵੱਧ ਦਾ ਵਾਧਾ ਨਹੀਂ ਕਰ ਸਕਦਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਜਿਨ੍ਹਾਂ ਸਕੂਲਾਂ ਨੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਉਹ ਵਾਧੂ ਫੀਸ ਰਿਫੰਡ (ਵਾਪਸ) ਕਰਨੀ ਪਵੇਗੀ। ਉਦਾਹਰਨ ਲਈ, ਜੇਕਰ ਪਿਛਲੇ ਤਿੰਨ ਸਾਲਾਂ ਵਿੱਚ ਕਿਸੇ ਸਕੂਲ ਨੇ 50 ਫੀਸਦੀ ਫੀਸ ਵਧਾਈ ਹੈ, ਤਾਂ ਉਸਨੂੰ 35 ਫੀਸਦੀ ਫੀਸ ਰਿਫੰਡ ਕਰਨੀ ਪਵੇਗੀ।


ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੀ ਭਾਰਤ ਦੇ ਇਤਿਹਾਸ ਵਿੱਚ ਕਦੇ ਅਜਿਹਾ ਹੋਇਆ ਹੈ ਕਿ ਕਿਸੇ ਪ੍ਰਾਈਵੇਟ ਸਕੂਲ ਨੂੰ ਪੈਸੇ ਰਿਫੰਡ ਕਰਨੇ ਪਏ ਹੋਣ ਅਤੇ ਉਹ ਸਿੱਧੇ ਬੈਂਕ ਖਾਤੇ ਵਿੱਚ ਵਾਪਸ ਆਏ ਹੋਣ? ਪਹਿਲਾਂ ਦਿੱਲੀ ਵਿੱਚ ਅਜਿਹਾ ਹੋਇਆ ਸੀ, ਜਦੋਂ ਉੱਥੇ ਸਾਡੀ ਸਰਕਾਰ ਬਣੀ ਸੀ ਅਤੇ ਅਸੀਂ ਬੱਚਿਆਂ ਦੇ ਪੈਸੇ ਰਿਫੰਡ ਕਰਵਾਏ ਸਨ। ਹੁਣ ਇਹੀ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਹਰ ਮਾਪਿਆਂ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਤੋਂ ਚੰਗੀ ਸਿੱਖਿਆ ਮਿਲੇ। ਇੱਕ ਪਾਸੇ ਪੰਜਾਬ ਵਿੱਚ ਅਸੀਂ ਸਰਕਾਰੀ ਸਕੂਲ ਬਹੁਤ ਵਧੀਆ ਕਰ ਰਹੇ ਹਾਂ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਕੇਰਲ ਨੂੰ ਵੀ ਪਿੱਛੇ ਛੱਡ ਕੇ ਪੂਰੇ ਦੇਸ਼ ਵਿੱਚ ਨੰਬਰ ਵਨ ਬਣ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੇ ਪਾਸੇ ਜੋ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਂਦੇ ਹਨ, ਉਨ੍ਹਾਂ 'ਤੇ ਫੀਸਾਂ ਦੀ ਮਾਰ ਪੈਂਦੀ ਹੈ। ਸਾਰੇ ਪ੍ਰਾਈਵੇਟ ਸਕੂਲ ਖਰਾਬ ਨਹੀਂ ਹਨ, ਪਰ ਕੁਝ ਸਕੂਲ ਬੇਹਿਸਾਬ ਫੀਸਾਂ ਵਧਾ ਦਿੰਦੇ ਹਨ, ਜਿਸ ਨਾਲ ਮਾਪਿਆਂ 'ਤੇ ਬਹੁਤ ਵੱਡਾ ਬੋਝ ਪੈਂਦਾ ਹੈ। ਮਾਪਿਆਂ ਅਤੇ ਬੱਚਿਆਂ ਨੂੰ ਰਾਹਤ ਦਿਵਾਉਣ ਲਈ ਇਹ ਇੱਕ ਬਹੁਤ ਵੱਡਾ ਕਦਮ ਹੈ। ਪੂਰੇ ਦੇਸ਼ ਦੇ ਅੰਦਰ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਲਗਾਮ ਲੱਗਣੀ ਚਾਹੀਦੀ ਹੈ। ਪੰਜਾਬ ਨੇ ਜੋ ਕੀਤਾ ਹੈ, ਉਹ ਪੂਰੇ ਦੇਸ਼ ਨੂੰ ਕਰਨਾ ਚਾਹੀਦਾ ਹੈ ਅਤੇ ਇਸਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.