IMG-LOGO
ਹੋਮ ਪੰਜਾਬ: ਟੈਕਸ ਚੋਰਾਂ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ: ਮੰਡੀ ਗੋਬਿੰਦਗੜ੍ਹ...

ਟੈਕਸ ਚੋਰਾਂ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ: ਮੰਡੀ ਗੋਬਿੰਦਗੜ੍ਹ ਤੇ ਖੰਨਾ ‘ਚ ਜੀਐੱਸਟੀ ਵਿਭਾਗ ਦੀ ਰੇਡ, 7 ਕਰੋੜ ਦਾ ਮਾਲ ਜ਼ਬਤ

Admin User - Jun 06, 2026 01:39 PM
IMG

ਪੰਜਾਬ ਵਿੱਚ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੀਐੱਸਟੀ (GST) ਵਿਭਾਗ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਨੇ ਬੀਤੇ ਇੱਕ ਹਫ਼ਤੇ ਦੌਰਾਨ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਇਲਾਕੇ ਵਿੱਚ ਵੱਡੀ ਛਾਪੇਮਾਰੀ ਕਰਦਿਆਂ ਲਗਭਗ 2400 ਮੀਟਰਕ ਟਨ ਗ਼ੈਰ-ਕਾਨੂੰਨੀ ਮਾਲ ਜ਼ਬਤ ਕੀਤਾ ਹੈ। ਫੜਿਆ ਗਿਆ ਇਹ ਮਾਲ ਜਾਂ ਤਾਂ ਬਿਨਾਂ ਬਿੱਲ ਤੋਂ ਸਪਲਾਈ ਕੀਤਾ ਜਾ ਰਿਹਾ ਸੀ ਜਾਂ ਫਿਰ ਇਸ ਲਈ ਫਰਜ਼ੀ ਦਸਤਾਵੇਜ਼ ਤਿਆਰ ਕੀਤੇ ਗਏ ਸਨ।


ਮਿਲੀ ਜਾਣਕਾਰੀ ਮੁਤਾਬਕ ਜ਼ਬਤ ਕੀਤੇ ਗਏ ਇਸ ਮਾਲ ਦੀ ਕੁੱਲ ਬਾਜ਼ਾਰੂ ਕੀਮਤ ਤਕਰੀਬਨ 7 ਕਰੋੜ ਰੁਪਏ ਦੱਸੀ ਜਾ ਰਹੀ ਹੈ। ਵਿਭਾਗ ਨੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਟੈਕਸ ਚੋਰੀ ਦੇ ਦੋਸ਼ ਵਿੱਚ ਸਬੰਧਤ ਕਾਰੋਬਾਰੀਆਂ ‘ਤੇ ਸਖ਼ਤ ਕਾਰਵਾਈ ਕਰਦੇ ਹੋਏ 3.50 ਕਰੋੜ ਰੁਪਏ ਦਾ ਭਾਰੀ ਜੁਰਮਾਨਾ ਠੋਕਿਆ ਹੈ।


ਇਸ ਸਫ਼ਲ ਕਾਰਵਾਈ ਬਾਰੇ ਅਹਿਮ ਖ਼ੁਲਾਸਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਟੈਕਸ ਚੋਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਦੇ ਸਮੇਂ ਤੋਂ ਜੋ ਸਿਸਟਮੈਟਿਕ ਟੈਕਸ ਚੋਰੀ ਦੀ ਪ੍ਰਥਾ ਚੱਲ ਰਹੀ ਸੀ, ਉਸ ਨੂੰ ਭਗਵੰਤ ਮਾਨ ਸਰਕਾਰ ਨੇ ਹੁਣ ਪੂਰੀ ਤਰ੍ਹਾਂ ਨੱਥ ਪਾ ਦਿੱਤੀ ਹੈ। ਵਿੱਤ ਮੰਤਰੀ ਨੇ ਸਾਫ਼ ਕੀਤਾ ਕਿ ਰਾਜ ਦੇ ਖ਼ਜ਼ਾਨੇ ਨੂੰ ਚੂਨਾ ਲਗਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।


ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਟੈਕਸ ਚੋਰਾਂ ਨੂੰ ਰੰਗੇ ਹੱਥੀਂ ਦਬੋਚਣ ਲਈ ਪੂਰੇ ਪੰਜਾਬ ਵਿੱਚ ਆਧੁਨਿਕ ਤਕਨੀਕ ਨਾਲ ਲੈਸ ਸਪੈਸ਼ਲ ਟਾਸਕ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਹਰ ਸ਼ੱਕੀ ਗਤੀਵਿਧੀ ‘ਤੇ ਪੈਨੀ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਰੋਬਾਰੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਮਾਨਦਾਰੀ ਨਾਲ ਟੈਕਸ ਭਰਨ ਵਾਲੇ ਅਤੇ ਕਾਨੂੰਨ ਮੁਤਾਬਕ ਕੰਮ ਕਰਨ ਵਾਲੇ ਵਪਾਰੀਆਂ ਦੇ ਨਾਲ ਹਮੇਸ਼ਾ ਚਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.