IMG-LOGO
ਹੋਮ ਪੰਜਾਬ: ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ...

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

Admin User - Jun 06, 2026 08:00 PM
IMG

ਚੰਡੀਗੜ੍ਹ, 6 ਜੂਨ:

ਭਾਰਤੀ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜਨ (ਐਸਆਈਆਰ) ਦੇ ਮੱਦੇਨਜ਼ਰ 7 ਜੂਨ, 2026 ਨੂੰ ਸੂਬੇ ਦੇ ਸਾਰੇ 24453 ਪੋਲਿੰਗ ਬੂਥਾਂ ’ਤੇ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਇੱਕ- ਰੋਜ਼ਾ ਵਿਸ਼ੇਸ਼ ਕੈਂਪ ਪ੍ਰੀ-ਮੈਪਿੰਗ  ਨੂੰ ਹੋਰ ਤੇਜ਼ੀ ਨਾਲ ਅੰਜਾਮ ਦੇਣ ਲਈ ਲਗਾਇਆ ਜਾ ਰਿਹਾ ਹੈ। ਵੋਟਰ ਮੈਪਿੰਗ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਬੀਐਲਓਜ਼ ਇਸ ਕੈਂਪ ਵਿੱਚ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਲਬਧ ਰਹਿਣਗੇ।

ਸ਼੍ਰੀਮਤੀ ਮਿਤਰਾ ਨੇ ਸੂਬੇ ਦੇ ਸਾਰੇ ਵੋਟਰਾਂ ਨੂੰ ਇਸ ਕੈਂਪ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਪ੍ਰੀ-ਐਸ.ਆਈ.ਆਰ. ਕਵਾਇਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.