ਤਾਜਾ ਖਬਰਾਂ
ਦਿੱਲੀ ਦੇ ਨਿਊ ਫ੍ਰੈਂਡਜ਼ ਕਲੋਨੀ ਇਲਾਕੇ ਵਿੱਚ ਐਤਵਾਰ ਦੁਪਹਿਰ ਇੱਕ ਤਿੰਨ ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਲਿਆ, ਜਿਸ ਨਾਲ ਇਮਾਰਤ ਵਿੱਚ ਰਹਿ ਰਹੇ ਲੋਕ ਅੰਦਰ ਹੀ ਫਸ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਫਾਇਰ ਵਿਭਾਗ ਅਨੁਸਾਰ ਦੁਪਹਿਰ 3:39 ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਪੰਜ ਅੱਗ ਬੁਝਾਊ ਗੱਡੀਆਂ ਨੂੰ ਤੁਰੰਤ ਘਟਨਾ ਸਥਾਨ ਵੱਲ ਭੇਜਿਆ ਗਿਆ। ਮੌਕੇ 'ਤੇ ਪਹੁੰਚਣ 'ਤੇ ਪਤਾ ਲੱਗਿਆ ਕਿ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਪੰਜ ਬੱਚੇ ਅਤੇ ਦੋ ਔਰਤਾਂ ਧੂੰਏਂ ਅਤੇ ਅੱਗ ਵਿਚਕਾਰ ਫਸੇ ਹੋਏ ਹਨ। ਫਾਇਰ ਕਰਮਚਾਰੀਆਂ ਨੇ ਜੋਖਮ ਭਰੇ ਹਾਲਾਤਾਂ ਵਿੱਚ ਰੈਸਕਿਊ ਆਪਰੇਸ਼ਨ ਚਲਾ ਕੇ ਸਾਰੇ ਸੱਤ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।
ਫਾਇਰ ਬ੍ਰਿਗੇਡ ਦੀ ਤੇਜ਼ ਕਾਰਵਾਈ ਕਾਰਨ ਸ਼ਾਮ 4:05 ਵਜੇ ਤੱਕ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇੱਕ ਵੱਡੇ ਜਾਨੀ ਨੁਕਸਾਨ ਨੂੰ ਟਾਲ ਦਿੱਤਾ ਗਿਆ, ਜਦਕਿ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ।
Get all latest content delivered to your email a few times a month.