IMG-LOGO
ਹੋਮ ਪੰਜਾਬ: ਬਰਨਾਲਾ ਹਾਈਵੇ ‘ਤੇ ਦਰਦਨਾਕ ਹਾਦਸਾ: ਕਾਰ ਅਤੇ ਸਕੂਟਰੀ ਦੀ ਟੱਕਰ...

ਬਰਨਾਲਾ ਹਾਈਵੇ ‘ਤੇ ਦਰਦਨਾਕ ਹਾਦਸਾ: ਕਾਰ ਅਤੇ ਸਕੂਟਰੀ ਦੀ ਟੱਕਰ ਨਾਲ ਮਾਂ ਦੀ ਮੌਤ, 15 ਸਾਲਾ ਪੁੱਤਰ ਗੰਭੀਰ ਜ਼ਖ਼ਮੀ

Admin User - Jun 07, 2026 07:06 PM
IMG

ਬਰਨਾਲਾ ਜ਼ਿਲ੍ਹੇ ਦੇ ਪਿੰਡ ਚੂੰਘਾ ਅਤੇ ਬਖ਼ਤਗੜ੍ਹ ਦਰਮਿਆਨ ਨੈਸ਼ਨਲ ਹਾਈਵੇ ‘ਤੇ ਬਣੇ ਅਸਥਾਈ ਲਾਂਘੇ ਨੇ ਇੱਕ ਹੋਰ ਜਾਨਲੇਵਾ ਹਾਦਸੇ ਨੂੰ ਜਨਮ ਦਿੱਤਾ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ 15 ਸਾਲਾ ਪੁੱਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਇੰਚਾਰਜ ਬਲਜਿੰਦਰ ਸਿੰਘ ਅਨੁਸਾਰ, ਪਿੰਡ ਸ਼ਹਿਣਾ ਦੀ ਰਹਿਣ ਵਾਲੀ ਜਸਪਾਲ ਕੌਰ ਆਪਣੇ ਪੁੱਤਰ ਸਹਿਜ ਸਿੰਘ ਨਾਲ ਸਕੂਟਰੀ ‘ਤੇ ਚੂੰਘਾ ਰਾਹੀਂ ਬਖ਼ਤਗੜ੍ਹ ਵੱਲ ਜਾ ਰਹੀ ਸੀ। ਜਦੋਂ ਉਹ ਨੈਸ਼ਨਲ ਹਾਈਵੇ ‘ਤੇ ਬਣੇ ਅਸਥਾਈ ਲਾਂਘੇ ਨੂੰ ਪਾਰ ਕਰ ਰਹੇ ਸਨ ਤਾਂ ਮੋਗਾ ਵੱਲੋਂ ਆ ਰਹੀ ਇੱਕ ਸਵਿਫਟ ਡਿਜ਼ਾਇਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਜਸਪਾਲ ਕੌਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ, ਜਦਕਿ ਉਸ ਦਾ ਪੁੱਤਰ ਸਹਿਜ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਲੜਕੇ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੱਗੇ ਰੈਫਰ ਕਰ ਦਿੱਤਾ ਗਿਆ।

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਲੋਕਾਂ ਨੇ ਹਾਈਵੇ ‘ਤੇ ਬਣੇ ਅਸਥਾਈ ਲਾਂਘਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕਰਦਿਆਂ ਪ੍ਰਸ਼ਾਸਨ ਤੋਂ ਢੁਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.