ਤਾਜਾ ਖਬਰਾਂ
ਹਲਕਾ ਲਹਿਰਾ ਦੇ ਪਿੰਡ ਕਾਲਵੰਜਾਰਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਲਗਭਗ 100 ਵੱਖ-ਵੱਖ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਸਿਆਸੀ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿੱਚ ਸ਼ਮੂਲੀਅਤ ਕਰ ਲਈ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਵੇਂ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਸਹਿਤ ਸ਼ਾਮਲ ਕਰਵਾਇਆ। ਨਵੇਂ ਜੁੜੇ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ‘ਤੇ ਭਰੋਸਾ ਜਤਾਉਂਦਿਆਂ ‘ਆਪ’ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਸ਼ਮੂਲੀਅਤ ਨੂੰ ਇਲਾਕੇ ਵਿੱਚ ਆਮ ਆਦਮੀ ਪਾਰਟੀ ਲਈ ਇੱਕ ਅਹਿਮ ਸਿਆਸੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।
Get all latest content delivered to your email a few times a month.